ਪੜਚੋਲ ਕਰੋ

ਟਰੰਪ ਦੇ ਟੈਰਿਫ ‘ਚ ਆਇਆ ONGC ਦਾ ਵੱਡਾ ਬਿਆਨ, ਰੂਸ ਤੋਂ ਤੇਲ ਖਰੀਦਦੇ ਰਹਾਂਗੇ ਅਸੀਂ...

Oil and Natural Gas Corporation: ਅਮਰੀਕਾ ਦੇ ਪੇਨਲਟੀ ਲਾਏ ਜਾਣ ਦੇ ਬਾਵਜੂਦ, ਸਰਕਾਰੀ ਤੇਲ ਅਤੇ ਕੁਦਰਤੀ ਗੈਸ ਨਿਗਮ (ONGC) ਰੂਸ ਤੋਂ ਤੇਲ ਖਰੀਦਣਾ ਜਾਰੀ ਰੱਖੇਗਾ।

Oil and Natural Gas Corporation: ਅਮਰੀਕਾ ਨੇ ਭਾਰਤ 'ਤੇ ਪਹਿਲਾਂ ਲਗਾਏ ਗਏ 25% ਦੇ ਬੇਸਲਾਈਨ ਟੈਰਿਫ ਨੂੰ ਵਧਾ ਕੇ 50% ਕਰ ਦਿੱਤਾ ਹੈ। ਇਹ ਵਾਧੂ 25% ਰੂਸ ਤੋਂ ਤੇਲ ਖਰੀਦਣ 'ਤੇ ਜੁਰਮਾਨੇ ਵਜੋਂ ਲਗਾਇਆ ਗਿਆ ਹੈ। ਹਾਲਾਂਕਿ, ਇਸ ਸਭ ਦੇ ਵਿਚਕਾਰ, ਸਰਕਾਰੀ ਕੰਪਨੀ ਤੇਲ ਅਤੇ ਕੁਦਰਤੀ ਗੈਸ ਕਾਰਪੋਰੇਸ਼ਨ (ONGC) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਰੂਸ ਤੋਂ ਤੇਲ ਖਰੀਦਣਾ ਜਾਰੀ ਰੱਖੇਗੀ ਜਦੋਂ ਤੱਕ ਉਹ ਵਪਾਰਕ ਤੌਰ 'ਤੇ ਅਜਿਹਾ ਕਰਨਾ ਸਹੀ ਸਮਝਦੀ ਹੈ।

ONGC ਦੇ ਚੇਅਰਮੈਨ ਅਰੁਣ ਕੁਮਾਰ ਸਿੰਘ ਦਾ ਕਹਿਣਾ ਹੈ ਕਿ, ਫਿਲਹਾਲ ਰੂਸੀ ਤੇਲ 'ਤੇ ਕੋਈ ਪਾਬੰਦੀ ਨਹੀਂ ਹੈ। ਅਸੀਂ ਉਦੋਂ ਤੱਕ ਖਰੀਦਦਾਰੀ ਜਾਰੀ ਰੱਖਾਂਗੇ, ਜਦੋਂ ਤੱਕ ਸਰਕਾਰ ਕੋਈ ਹੋਰ ਫੈਸਲਾ ਨਹੀਂ ਲੈਂਦੀ। ਕੰਪਨੀ ਨੇ ਇਹ ਵੀ ਕਿਹਾ ਕਿ ਜੇਕਰ ONGC ਨੂੰ ਸਹੀ ਕੀਮਤ 'ਤੇ ਊਰਜਾ ਸੰਪਤੀਆਂ ਮਿਲਦੀਆਂ ਹਨ, ਤਾਂ ਉਹ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਵੀ ਪ੍ਰਾਪਤ ਕਰਨ 'ਤੇ ਵਿਚਾਰ ਕਰੇਗੀ।

ONGC ਦੇ 21 ਚੱਲ ਰਹੇ ਪ੍ਰੋਜੈਕਟ

ਕੰਪਨੀ ਦੀਆਂ ਦੋ ਇਕਾਈਆਂ - ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ (HPCL) ਅਤੇ ਮੈਂਗਲੋਰ ਰਿਫਾਇਨਰੀ ਐਂਡ ਪੈਟਰੋਕੈਮੀਕਲਜ਼ - ਆਪਣੀਆਂ ਰਿਫਾਇਨਰੀਆਂ ਲਈ ਨਿਯਮਿਤ ਤੌਰ 'ਤੇ ਰੂਸ ਤੋਂ ਤੇਲ ਖਰੀਦਦੀਆਂ ਹਨ। ਇਸ ਦੌਰਾਨ, ਕੰਪਨੀ ਮੌਜੂਦਾ ਵਿੱਤੀ ਸਾਲ ਵਿੱਚ ਆਪਣੇ ਘਰੇਲੂ ਉਤਪਾਦਨ ਨੂੰ ਵਧਾਉਣ ਦੀ ਵੀ ਯੋਜਨਾ ਬਣਾ ਰਹੀ ਹੈ। ਇਸ ਵੇਲੇ ਇਸ ਕੋਲ 21 ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦੀ ਅਨੁਮਾਨਤ ਲਾਗਤ ਲਗਭਗ 66,000 ਕਰੋੜ ਰੁਪਏ ਹੈ। ਇਨ੍ਹਾਂ ਵਿੱਚੋਂ ਨੌਂ ਵਿਕਾਸ ਪ੍ਰੋਜੈਕਟ ਹਨ ਅਤੇ ਬਾਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਹਨ।

ਕੰਪਨੀ ਨੂੰ ਹੈ ਨਿਵੇਸ਼ ਦੇ ਮੌਕ ਦੀ ਤਲਾਸ਼

ONGC ਵਿਦੇਸ਼ ਦੇ ਪ੍ਰਬੰਧ ਨਿਰਦੇਸ਼ਕ ਰਾਜਰਸ਼ੀ ਗੁਪਤਾ ਨੇ ਪਹਿਲਾਂ ਕਿਹਾ ਸੀ ਕਿ ਕੰਪਨੀ ਅਮਰੀਕਾ ਵਿੱਚ LNG ਅਤੇ ਅਪਸਟ੍ਰੀਮ ਸੰਪਤੀਆਂ ਵਿੱਚ ਨਿਵੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੰਪਨੀ ਲਾਤੀਨੀ ਅਮਰੀਕਾ, ਅਫਰੀਕਾ ਅਤੇ ਪੱਛਮੀ ਏਸ਼ੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਹੋਰ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ ਸੰਪਤੀਆਂ ਦੀ ਭਾਲ ਕਰ ਰਹੀ ਹੈ।

"ਅਸੀਂ ਅਮਰੀਕਾ ਵਿੱਚ ਢੁਕਵੀਆਂ ਸੰਪਤੀਆਂ ਦੀ ਭਾਲ ਕਰ ਰਹੇ ਹਾਂ। ਸਾਡੇ ਕੋਲ ਰੂਸ ਵਿੱਚ ਤਿੰਨ ਪ੍ਰੋਜੈਕਟ ਹਨ, ਪਰ ਅਸੀਂ ਹੋਰ ਭੂਗੋਲਿਕ ਖੇਤਰਾਂ ਨੂੰ ਵੀ ਦੇਖ ਰਹੇ ਹਾਂ," ਉਨ੍ਹਾਂ ਨੇ ਲਾਤੀਨੀ ਅਮਰੀਕਾ ਅਤੇ ਅਫਰੀਕਾ ਦਾ ਨਾਮ ਲੈਂਦੇ ਹੋਏ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਖਣਿਜਾਂ ਦੀ ਅਮੀਰੀ ਦੇ ਕਾਰਨ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਨੇੜਲੇ ਭਵਿੱਖ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲਗਭਗ $60 ਪ੍ਰਤੀ ਬੈਰਲ ਦੇ ਦਾਇਰੇ ਵਿੱਚ ਰਹਿਣਗੀਆਂ।

ਤੁਹਾਨੂੰ ਦੱਸ ਦਈਏ ਕਿ ਭਾਰਤ ਅਤੇ ਚੀਨ ਦੋਵੇਂ ਹੀ ਰੂਸ ਤੋਂ ਤੇਲ ਦੇ ਸਭ ਤੋਂ ਵੱਡੇ ਖਰੀਦਦਾਰ ਹਨ। ਰੂਸ ਅਤੇ ਯੂਕਰੇਨ ਵਿਚਕਾਰ ਯੁੱਧ ਸ਼ੁਰੂ ਹੋਣ ਤੋਂ ਬਾਅਦ, ਭਾਰਤ ਨੇ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਵਿੱਚ ਹੋਰ ਵਾਧਾ ਕੀਤਾ ਹੈ। ਵਣਜ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਸਾਲ 2018 ਵਿੱਚ, ਭਾਰਤ ਦੇ ਕੁੱਲ ਤੇਲ ਆਯਾਤ ਦਾ ਲਗਭਗ 1.3 ਪ੍ਰਤੀਸ਼ਤ ਰੂਸ ਤੋਂ ਆਇਆ ਸੀ। ਇਸ ਦੇ ਨਾਲ ਹੀ, ਵਿੱਤੀ ਸਾਲ 2024-25 ਵਿੱਚ, ਇਹ ਵਧ ਕੇ ਲਗਭਗ 35 ਪ੍ਰਤੀਸ਼ਤ ਹੋ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget