ਪੜਚੋਲ ਕਰੋ

Onion Price Hike: ਤਿਉਹਾਰੀ ਸੀਜ਼ਨ 'ਚ ਪਿਆਜ਼ ਮਹਿੰਗਾ ਹੋਣ ਨਾਲ ਵਧੀ ਸਰਕਾਰ ਦੀ ਚਿੰਤਾ, ਜਾਣੋ ਲੋਕਾਂ ਨੂੰ ਕਿਵੇਂ ਮਿਲੇਗੀ ਰਾਹਤ ?

Onion Prices: ਦਿੱਲੀ-ਐਨਸੀਆਰ ਦੇ ਪ੍ਰਚੂਨ ਬਾਜ਼ਾਰ ਵਿੱਚ ਪਿਆਜ਼ 70-80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਉਪਲਬਧ ਹੈ। ਪਿਆਜ਼ ਦੀਆਂ ਕੀਮਤਾਂ 'ਚ ਤੇਜ਼ ਵਾਧਾ ਵੀ ਪ੍ਰਚੂਨ ਮਹਿੰਗਾਈ ਵਧਣ ਦਾ ਇਕ ਮੁੱਖ ਕਾਰਨ ਹੈ।

Onion Price Hike: ਤਿਉਹਾਰਾਂ ਦੇ ਸੀਜ਼ਨ ਵਿੱਚ ਪਿਆਜ਼ ਦੀਆਂ ਕੀਮਤਾਂ ਖਪਤਕਾਰਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਰਹੀਆਂ ਹਨ। ਅਜਿਹੇ 'ਚ ਪਿਆਜ਼ ਦੀਆਂ ਮਹਿੰਗੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮਹਿੰਗੇ ਪਿਆਜ਼ ਤੋਂ ਰਾਹਤ ਦੇਣ ਲਈ, ਸਰਕਾਰ ਨੇ ਮਹਾਰਾਸ਼ਟਰ ਦੇ ਨਾਸਿਕ ਤੋਂ ਐਨਸੀਸੀਐਫ ਰਾਹੀਂ ਪਿਆਜ਼ ਦੀ ਖਰੀਦ ਕੀਤੀ ਹੈ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਦਿੱਲੀ ਐਨਸੀਆਰ ਵਿੱਚ ਜਾਰੀ ਕੀਤਾ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਿਆਜ਼ ਦੀ ਉਪਲਬਧਤਾ ਵਧਾਉਣ 'ਚ ਮਦਦ ਮਿਲੇਗੀ ਅਤੇ ਕੀਮਤ ਦੇ ਮੋਰਚੇ 'ਤੇ ਵੀ ਰਾਹਤ ਮਿਲੇਗੀ।

ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਘੋਸ਼ਣਾ ਕੀਤੀ ਹੈ ਕਿ 1600 ਮੀਟ੍ਰਿਕ ਟਨ ਪਿਆਜ਼ ਨੂੰ 42 ਬੀਸੀਐਨ ਵੈਗਨਾਂ ਵਿੱਚ ਰੇਲ ਰੈਕ ਰਾਹੀਂ ਨਾਸਿਕ ਤੋਂ ਦਿੱਲੀ ਲਿਆਂਦਾ ਜਾਵੇਗਾ ਜੋ ਕਿ 53 ਟਰੱਕਾਂ ਦੇ ਬਰਾਬਰ ਹੈ। ਇਹ ਪਿਆਜ਼ 20 ਅਕਤੂਬਰ 2024 ਤੱਕ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੀ ਸਕੱਤਰ ਨਿਧੀ ਖਰੇ ਨੇ ਕਿਹਾ ਕਿ ਪਿਆਜ਼ ਦੀ ਢੋਆ-ਢੁਆਈ ਵਿੱਚ ਰੇਲ ਦੀ ਵਰਤੋਂ ਇੱਕ ਮਹੱਤਵਪੂਰਨ ਕਦਮ ਹੈ ਅਤੇ ਪਿਆਜ਼ ਦੇ ਤੇਜ਼ੀ ਨਾਲ ਨਿਪਟਾਰੇ ਲਈ ਹੋਰ ਮੰਜ਼ਿਲਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਲਖਨਊ ਅਤੇ ਵਾਰਾਣਸੀ ਨੂੰ ਵੀ ਰੇਲ ਰੈਕ ਰਾਹੀਂ ਪਿਆਜ਼ ਦੀ ਸਪਲਾਈ ਕੀਤੀ ਜਾਵੇਗੀ। 

ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਰੇਲਵੇ ਮੰਤਰਾਲੇ ਤੋਂ ਨਾਸਿਕ ਤੋਂ ਨਿਊ ਜਲਪਾਈਪੁਰੀ, ਡਿਬਰੂਗੜ੍ਹ, ਨਿਊ ਤਿਨਸੁਕੀਆ ਅਤੇ ਚਾਂਗਸਾਰੀ ਸਮੇਤ ਉੱਤਰ ਪੂਰਬੀ ਖੇਤਰ ਵਿੱਚ ਪਿਆਜ਼ ਭੇਜਣ ਦੀ ਇਜਾਜ਼ਤ ਮੰਗੀ ਹੈ। ਇਸ ਨਾਲ ਦੇਸ਼ ਦੇ ਹਰ ਕੋਨੇ 'ਚ ਵਾਜਬ ਕੀਮਤਾਂ 'ਤੇ ਪਿਆਜ਼ ਦੀ ਉਪਲਬਧਤਾ ਵਧਾਉਣ 'ਚ ਮਦਦ ਮਿਲੇਗੀ।

ਸਰਕਾਰ ਨੇ ਕੀਮਤ ਸਥਿਰਤਾ ਫੰਡ ਰਾਹੀਂ 4.7 ਲੱਖ ਟਨ ਹਾੜੀ ਪਿਆਜ਼ ਦੀ ਖਰੀਦ ਕੀਤੀ ਹੈ, ਜੋ ਕਿ 5 ਸਤੰਬਰ, 2024 ਤੋਂ ਦੇਸ਼ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਥੋਕ ਵਿਕਰੀ ਰਾਹੀਂ ਪ੍ਰਚੂਨ ਬਾਜ਼ਾਰ ਵਿੱਚ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ। ਸਰਕਾਰ ਨੇ ਕਿਹਾ ਕਿ ਹੁਣ ਤੱਕ 92000 ਟਨ ਪਿਆਜ਼ ਨਾਸਿਕ ਅਤੇ ਹੋਰ ਸਰੋਤ ਕੇਂਦਰਾਂ ਤੋਂ ਟਰੱਕਾਂ ਰਾਹੀਂ ਭੇਜਿਆ ਜਾ ਚੁੱਕਾ ਹੈ। 

ਹੁਣ ਤੱਕ NCCF ਨੇ 21 ਰਾਜਾਂ ਵਿੱਚ 77 ਮੰਜ਼ਿਲਾਂ ਅਤੇ NAFED ਨੇ 16 ਰਾਜਾਂ ਵਿੱਚ 43 ਮੰਜ਼ਿਲਾਂ 'ਤੇ ਪਿਆਜ਼ ਪਹੁੰਚਾਏ ਹਨ। ਇਨ੍ਹਾਂ ਏਜੰਸੀਆਂ ਨੇ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪ੍ਰਚੂਨ ਖਪਤਕਾਰਾਂ ਨੂੰ ਪਿਆਜ਼ ਵੇਚਣ ਲਈ ਸੈਫਲ, ਕੇਂਦਰੀ ਭੰਡਾਰ ਅਤੇ ਰਿਲਾਇੰਸ ਰਿਟੇਲ ਨਾਲ ਵੀ ਸਾਂਝੇਦਾਰੀ ਕੀਤੀ ਹੈ।

ਸਰਕਾਰ ਨੇ ਕਿਹਾ ਕਿ ਸਤੰਬਰ ਦੇ ਪਹਿਲੇ ਹਫ਼ਤੇ ਦੇ ਮੁਕਾਬਲੇ ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ, ਉੜੀਸਾ, ਪੰਜਾਬ, ਝਾਰਖੰਡ ਅਤੇ ਤੇਲੰਗਾਨਾ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਲਾਸਾਲਗਾਓਂ ਮੰਡੀ 'ਚ ਪਿਆਜ਼ ਦੀ ਕੀਮਤ 24 ਸਤੰਬਰ 2024 ਨੂੰ 47 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 15 ਅਕਤੂਬਰ ਨੂੰ 40 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਟਮਾਟਰ ਦੇ ਮਾਮਲੇ 'ਚ ਖਪਤਕਾਰ ਮਾਮਲਿਆਂ ਦੇ ਸਕੱਤਰ ਨੇ ਦੱਸਿਆ ਕਿ ਬਾਰਸ਼ ਕਾਰਨ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ 'ਚ ਟਮਾਟਰ ਦੀ ਪੈਦਾਵਾਰ ਪ੍ਰਭਾਵਿਤ ਹੋਈ ਹੈ ਪਰ ਆਉਣ ਵਾਲੇ ਦਿਨਾਂ 'ਚ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਤੋਂ ਆਮਦ ਵਧਣ ਕਾਰਨ ਕੀਮਤਾਂ 'ਚ ਹੇਠਾਂ ਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget