ਨਵੀਂ ਦਿੱਲੀ: ਜਲਦੀ ਹੀ ਘੱਟੋ-ਘੱਟ ਮਹੀਨਾਵਾਰ ਪੈਨਸ਼ਨ (Minimum monthly pension) 9 ਗੁਣਾ ਤੱਕ ਵਧ ਸਕਦੀ ਹੈ। ਯਾਨੀ ਘੱਟੋ-ਘੱਟ ਪੈਨਸ਼ਨ ਹਰ ਮਹੀਨੇ 9,000 ਹਜ਼ਾਰ ਰੁਪਏ ਤੱਕ ਵਧਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੂਤਰਾਂ ਮੁਤਾਬਕ ਸਰਕਾਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੀ ਸਕੀਮ ਕਰਮਚਾਰੀ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਨੂੰ ਇਹ ਤੋਹਫਾ ਦੇਣ ਜਾ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਹੁਣ EPS ਨਾਲ ਜੁੜੇ ਲੋਕਾਂ ਨੂੰ 1-1 ਹਜ਼ਾਰ ਰੁਪਏ ਦੀ ਬਜਾਏ 9-9 ਹਜ਼ਾਰ ਰੁਪਏ ਹਰ ਮਹੀਨੇ ਮਿਲਣਗੇ।
ਮੀਡੀਆ ਰਿਪੋਰਟ ਅਨੁਸਾਰ, ਕਿਰਤ ਮੰਤਰਾਲਾ ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਵੇਗਾ। ਇਸ ਬੈਠਕ 'ਚ ਨਵੇਂ ਕੋਡ 'ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅਹਿਮ ਮੀਟਿੰਗ ਦਾ ਮੁੱਖ ਏਜੰਡਾ ਕਰਮਚਾਰੀ ਪੈਨਸ਼ਨ ਯੋਜਨਾ ਤਹਿਤ ਘੱਟੋ-ਘੱਟ ਪੈਨਸ਼ਨ ਵਧਾਉਣਾ ਹੈ।
ਦੱਸ ਦੇਈਏ ਕਿ ਪੈਨਸ਼ਨਰਜ਼ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਘੱਟੋ-ਘੱਟ ਪੈਨਸ਼ਨ ਵਧਾਈ ਜਾਵੇ। ਇਸ ਬਾਰੇ ਕਈ ਵਾਰ ਬਹਿਸ ਹੋ ਚੁੱਕੀ ਹੈ। ਇੰਨਾ ਹੀ ਨਹੀਂ ਸੰਸਦ ਦੀ ਸਥਾਈ ਕਮੇਟੀ ਨੇ ਵੀ ਇਸ ਸਬੰਧੀ ਸੁਝਾਅ ਦਿੱਤੇ ਸਨ। ਦੱਸਿਆ ਜਾ ਰਿਹਾ ਹੈ ਕਿ ਘੱਟੋ-ਘੱਟ ਪੈਨਸ਼ਨ ਵਧਾਉਣ ਦਾ ਫੈਸਲਾ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਲਿਆ ਜਾ ਸਕਦਾ ਹੈ।
ਇਸ ਸਬੰਧੀ ਸੰਸਦ ਦੀ ਸਥਾਈ ਕਮੇਟੀ ਨੇ ਮਾਰਚ 2021 ਵਿੱਚ ਸੁਝਾਅ ਦਿੱਤੇ ਸਨ। ਇਸ ਦੌਰਾਨ ਕਮੇਟੀ ਨੇ ਕਿਹਾ ਸੀ ਕਿ ਘੱਟੋ-ਘੱਟ ਪੈਨਸ਼ਨ ਰਾਸ਼ੀ ਮੌਜੂਦਾ ਇੱਕ ਹਜ਼ਾਰ ਤੋਂ ਵਧਾ ਕੇ ਤਿੰਨ ਹਜ਼ਾਰ ਕੀਤੀ ਜਾਵੇ। ਹਾਲਾਂਕਿ ਇਸ ਮਾਮਲੇ 'ਚ ਪੈਨਸ਼ਨਰਾਂ ਦਾ ਕਹਿਣਾ ਹੈ ਕਿ ਇਸ ਨੂੰ ਵਧਾ ਕੇ 9 ਹਜ਼ਾਰ ਕੀਤਾ ਜਾਣਾ ਚਾਹੀਦਾ ਹੈ ਤੇ ਅਜਿਹਾ ਉਦੋਂ ਹੀ ਹੋਵੇਗਾ ਜਦੋਂ ਈਪੀਐਸ-95 ਨਾਲ ਜੁੜੇ ਪੈਨਸ਼ਨਰਾਂ ਨੂੰ ਸਹੀ ਅਰਥਾਂ 'ਚ ਲਾਭ ਮਿਲੇਗਾ।
ਇਸ ਤੋਂ ਇਲਾਵਾ ਇਹ ਸੁਝਾਅ ਦਿੱਤਾ ਗਿਆ ਕਿ ਇਹ ਫੈਸਲਾ ਘੱਟੋ-ਘੱਟ ਪੈਨਸ਼ਨ ਨਾਲ ਸਬੰਧਤ ਵਿਅਕਤੀ ਦੀ ਆਖਰੀ ਤਨਖਾਹ ਤੋਂ ਲਿਆ ਜਾਵੇ। ਯਾਨੀ ਕਰਮਚਾਰੀ ਨੂੰ ਸੇਵਾਮੁਕਤੀ ਤੋਂ ਠੀਕ ਪਹਿਲਾਂ ਮਿਲੀ ਆਖਰੀ ਤਨਖਾਹ ਦੇ ਆਧਾਰ 'ਤੇ ਉਨ੍ਹਾਂ ਦੀ ਘੱਟੋ-ਘੱਟ ਪੈਨਸ਼ਨ ਤੈਅ ਕੀਤੀ ਜਾਵੇ।
ਇਹ ਵੀ ਪੜ੍ਹੋ: Snowfall in USA: ਬਰਫਬਾਰੀ ਨੇ ਕਈ ਥਾਈਂ ਰੁਕਾਇਆ ਕੰਮ, ਕਿਤੇ ਲਿਆਂਦੀ ਚਿਹਰਿਆਂ ‘ਤੇ ਮੁਸਕਾਨ, ਅਮਰੀਕਾ ‘ਚ ਜਨ-ਜੀਵਨ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/