(Source: ECI/ABP News/ABP Majha)
Petrol Diesel Prices : ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਆਪਣੇ ਸ਼ਹਿਰ ਦੇ ਤਾਜ਼ਾ ਭਾਅ
Petrol Diesel Prices Update Today : ਵੀਰਵਾਰ ਨੂੰ ਗਲੋਬਲ ਬਾਜ਼ਾਰ (global market) 'ਚ ਬ੍ਰੈਂਟ ਕਰੂਡ 80 ਡਾਲਰ ਦੇ ਪਾਰ ਪਹੁੰਚ ਗਿਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ (government oil companies) ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ।
Petrol Diesel Prices Update: ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਇਕ ਵਾਰ ਫਿਰ ਵਾਧਾ ਹੋਇਆ ਹੈ। ਵੀਰਵਾਰ ਨੂੰ ਗਲੋਬਲ ਬਾਜ਼ਾਰ (global market) 'ਚ ਬ੍ਰੈਂਟ ਕਰੂਡ 80 ਡਾਲਰ ਦੇ ਪਾਰ ਪਹੁੰਚ ਗਿਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ (government oil companies) ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਨੋਇਡਾ 'ਚ ਪੈਟਰੋਲ 35 ਪੈਸੇ ਦੀ ਗਿਰਾਵਟ ਨਾਲ 96.65 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ ਜਦਕਿ ਡੀਜ਼ਲ 32 ਪੈਸੇ ਸਸਤਾ ਹੋ ਕੇ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਅੱਜ ਸਵੇਰੇ ਪੈਟਰੋਲ 3 ਪੈਸੇ ਮਹਿੰਗਾ ਹੋ ਕੇ 108.48 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 3 ਪੈਸੇ ਦੇ ਵਾਧੇ ਨਾਲ 93.72 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਵੀਰਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ ਅਤੇ ਬ੍ਰੈਂਟ ਕਰੂਡ ਇਕ ਵਾਰ ਫਿਰ 80 ਡਾਲਰ ਦੇ ਪਾਰ ਪਹੁੰਚ ਗਿਆ ਹੈ। ਬ੍ਰੈਂਟ ਕਰੂਡ ਦੀ ਕੀਮਤ 0.43 ਡਾਲਰ ਵਧ ਕੇ 80.04 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। WTI ਦਰਾਂ ਵੀ ਅੱਜ ਸਵੇਰੇ 1 ਡਾਲਰ ਵਧ ਕੇ 75.44 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਹਨ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਵੀ ਜਾਰੀ ਕੀਤੀਆਂ ਨਵੀਆਂ ਕੀਮਤਾਂ
ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਜੈਪੁਰ 'ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੈਟਰੋਲ ਤੇ ਡੀਜ਼ਲ ਦੇ ਰੇਟ ਇਸ ਤਰ੍ਹਾਂ ਚੈੱਕ ਕਰੋ
ਜੇ ਤੁਸੀਂ ਦੇਸ਼ ਦੇ ਬਾਜ਼ਾਰਾਂ 'ਚ ਪੈਟਰੋਲ ਤੇ ਡੀਜ਼ਲ ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ ਸਭ ਤੋਂ ਪਹਿਲਾਂ ਆਪਣੇ ਸ਼ਹਿਰ ਦੇ ਰੇਟਾਂ ਦੀ ਜਾਣਕਾਰੀ ਲੈ ਸਕਦੇ ਹੋ। ਇਸ ਲਈ ਕਿਸੇ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਦੀ ਵੈੱਬਸਾਈਟ 'ਤੇ ਜਾਣਾ ਹੋਵੇਗਾ ਜਾਂ SMS ਭੇਜਣਾ ਹੋਵੇਗਾ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਸੀਂ 9224992249 ਨੰਬਰ 'ਤੇ ਸਿਟੀ ਕੋਡ ਦੇ ਨਾਲ RSP ਲਿਖ ਕੇ ਇਹ ਕੰਮ ਕਰਵਾ ਸਕਦੇ ਹੋ ਤੇ ਜੇ ਤੁਸੀਂ BPCL ਗਾਹਕ ਹੋ ਤਾਂ RSP ਦੇ ਨਾਲ 9223112222 ਨੰਬਰ 'ਤੇ SMS ਭੇਜ ਕੇ ਇਹ ਕੰਮ ਕਰਵਾ ਸਕਦੇ ਹੋ।