![ABP Premium](https://cdn.abplive.com/imagebank/Premium-ad-Icon.png)
Petrol Diesel Prices: ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਅੱਜ ਦੇ ਨਵੇਂ ਰੇਟ
Petrol Diesel Price Update: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 75.64 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 79.54 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ।
![Petrol Diesel Prices: ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਅੱਜ ਦੇ ਨਵੇਂ ਰੇਟ Petrol and diesel became cheaper in Lucknow-Patna, see how much the rates changed in your city. Petrol Diesel Prices: ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਅੱਜ ਦੇ ਨਵੇਂ ਰੇਟ](https://feeds.abplive.com/onecms/images/uploaded-images/2023/10/24/44baa5a0c7099fbf800c89efd789edf11698111277561279_original.jpg?impolicy=abp_cdn&imwidth=1200&height=675)
Petrol Diesel Price Update: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 75.64 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 79.54 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
ਮਹਾਰਾਸ਼ਟਰ 'ਚ ਪੈਟਰੋਲ 61 ਪੈਸੇ ਅਤੇ ਡੀਜ਼ਲ 59 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 13 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਗੁਜਰਾਤ ਵਿੱਚ ਪੈਟਰੋਲ ਦੀ ਕੀਮਤ ਵਿੱਚ 15 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.65 ਰੁਪਏ ਅਤੇ ਡੀਜ਼ਲ 94.25 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?
ਨੋਇਡਾ 'ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.84 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਲਖਨਊ 'ਚ ਪੈਟਰੋਲ 96.36 ਰੁਪਏ ਅਤੇ ਡੀਜ਼ਲ 89.56 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਸ ਤਰ੍ਹਾਂ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ ਨੂੰ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)