Petrol Diesel Price Today 1 Oct: ਅੱਜ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜਬਰਦਸਤ ਉਛਾਲ, ਕੀਮਤਾਂ ਪਹੁੰਚੀਆਂ ਉੱਚ ਪੱਧਰ 'ਤੇ
Petrol Diesel Prices Hike: ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਵੀ ਵਾਧਾ ਕੀਤਾ ਗਿਆ। ਇਸ ਮਹੀਨੇ ਦੀ ਸ਼ੁਰੂਆਤ ਹੀ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ।
Petrol Diesel Prices Hike: ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਸ਼ੁੱਕਰਵਾਰ 1 ਅਕਤੂਬਰ ਨੂੰ ਵੀ ਵਾਧਾ ਕੀਤਾ ਗਿਆ। ਇਸ ਮਹੀਨੇ ਦੀ ਸ਼ੁਰੂਆਤ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧੇ ਨਾਲ ਹੋਈ ਹੈ। ਇਸ ਦੇ ਨਾਲ ਹੀ ਅੱਜ ਪੈਟਰੋਲ ਦੀ ਕੀਮਤ ਵਿੱਚ ਵੀ ਵਾਧਾ ਹੋਇਆ ਹੈ।
ਰਾਜਧਾਨੀ ਦਿੱਲੀ ਵਿੱਚ ਅੱਜ ਡੀਜ਼ਲ 39 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ 'ਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵਧ ਕੇ 90.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਅੱਜ 101.64 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 101.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉਧਰ, ਮੁੰਬਈ ਵਿੱਚ ਵੀ ਪੈਟਰੋਲ 24 ਪੈਸੇ ਮਹਿੰਗਾ ਹੋ ਗਿਆ ਹੈ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 32 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਜਾਣੋ ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਦਿੱਲੀ 101.89 90.17
ਮੁੰਬਈ 107.95 97.84
ਚੇਨਈ 99.58 94.74
ਕੋਲਕਾਤਾ 102.47 93.27
ਚੰਡੀਗੜ੍ਹ 98.08 89.90
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।
ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।
ਇੱਥੇ ਵੇਖੋ- https://iocl.com/Products/PetrolDieselPrices.aspx
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ: MG Astor Turbo Petrol Automatic Review: ਸ਼ਾਨਦਾਰ ਲੁੱਕ ਤੇ ਲੇਟੇਸਟ ਫੀਚਰਸ ਦਾ ਕੌਂਬੀਨੇਸਨ, ਪੂਰਾ ਪੈਸਾ ਵਸੂਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: