Petrol, Diesel Prices Today: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀਰਵਾਰ ਯਾਨੀ 7 ਅਕਤੂਬਰ ਨੂੰ ਲਗਾਤਾਰ ਤੀਜੇ ਦਿਨ ਵਧਾਈਆਂ ਗਈਆਂ ਹਨ। ਇਸ ਦੇ ਨਾਲ ਹੀ ਪੈਟਰੋਲ ਦੀਆਂ ਕੀਮਤਾਂ ਨੇ 109.25 ਰੁਪਏ ਪ੍ਰਤੀ ਲੀਟਰ ਨਾਲ ਨਵਾਂ ਰਿਕਾਰਡ ਬਣਾਇਆ ਹੈ।
ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈਬਸਾਈਟ ਮੁਤਾਬਕ, ਅੱਜ ਪੈਟਰੋਲ ਦੀ ਕੀਮਤ 'ਚ 30 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 'ਚ 35 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ ਹੈ। ਇਸ ਇਜ਼ਾਫੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ 'ਚ ਇੱਕ ਲੀਟਰ ਪੈਟਰੋਲ ਦੀ ਕੀਮਤ 103.24 ਰੁਪਏ ਤੇ ਡੀਜ਼ਲ ਦੀ ਕੀਮਤ 91.77 ਰੁਪਏ ਹੋ ਗਈ ਹੈ।
ਵੱਖ-ਵੱਖ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ
ਮੁੰਬਈ 'ਚ ਪੈਟਰੋਲ ਦੀ ਕੀਮਤ 109.25 ਰੁਪਏ ਤੇ ਡੀਜ਼ਲ ਦੀ ਕੀਮਤ 99.55 ਰੁਪਏ ਪ੍ਰਤੀ ਲੀਟਰ ਹੈ।
ਦਿੱਲੀ 'ਚ ਪੈਟਰੋਲ ਦੀ ਕੀਮਤ 103.24 ਰੁਪਏ ਜਦਕਿ ਡੀਜ਼ਲ ਦਾ ਰੇਟ 91.77 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਜਦਕਿ ਡੀਜ਼ਲ ਦਾ ਰੇਟ 94.88 ਰੁਪਏ ਲੀਟਰ ਹੈ।
ਚੇਨੱਈ 'ਚ ਵੀ ਪੈਟਰੋਲ 100.75 ਰੁਪਏ ਲੀਟਰ ਹੈ ਤਾਂ ਡੀਜ਼ਲ 96.26 ਰੁਪਏ ਪ੍ਰਤੀ ਲੀਟਰ ਹੈ।
ਕਿਉਂ ਆ ਰਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ
ਦੁਨੀਆਂ ਭਰ 'ਚ ਤੇਜ਼ੀ ਨਾਲ ਵਧ ਰਹੀ ਕੱਚੇ ਤੇਲ ਦੀ ਮੰਗ ਦੀ ਵਜ੍ਹਾ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੀ ਤੇਜ਼ੀ ਦਿਖਣ ਨੂੰ ਮਿਲ ਰਹੀ ਹੈ। ਕੱਚੇ ਤੇਲ ਦੀ ਮੰਗ 'ਚ ਜਿਸ ਤਰ੍ਹਾਂ ਤੇਜ਼ੀ ਆ ਰਹੀ ਹੈ, ਉਸ ਹਿਸਾਬ ਨਾਲ ਉਤਪਾਦਨ ਨਹੀਂ ਹੋ ਰਿਹਾ।
ਹਾਲ ਹੀ 'ਚ ਓਪੇਕ ਦੇਸ਼ਾਂ ਦੀ ਬੈਠਕ ਹੋਈ ਸੀ। ਜਿਸ 'ਚ ਹਰ ਦਿਨ ਸਿਰਫ਼ 4 ਲੱਖ ਬੈਰਲ ਉਤਪਾਦਨ ਵਧਾਉਣ ਦੀ ਮੰਗ ਕੀਤੀ ਗਈ ਸੀ। ਇਸ ਵਜ੍ਹਾ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ ਤੇ ਜਦੋਂ ਵੀ ਦੁਨੀਆਂ ਭਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਘਰੇਲੂ ਬਜ਼ਾਰ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਆਉਣਾ ਸੁਭਾਵਕ ਹੈ। ਬ੍ਰੇਂਟ ਕ੍ਰੂਡ ਤਾਂ 82.38 ਡਾਲਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ: Lakhimpur Kheri Case: ਪ੍ਰਦੀਪ ਕੁਮਾਰ ਸ੍ਰੀਵਾਸਤਵ ਕਰਨਗੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ, 2 ਮਹੀਨਿਆਂ 'ਚ ਦੇਣੀ ਹੋਏਗੀ ਰਿਪੋਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/