ਪੜਚੋਲ ਕਰੋ

Petrol Diesel Price Today: 10 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ 'ਚ ਨਹੀਂ ਹੋਇਆ ਕੋਈ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol Diesel Prices: ਪਿਛਲੇ ਲੰਬੇ ਸਮੇਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ। ਪਿਛਲੇ 10 ਦਿਨਾਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ।

ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇੱਕ ਵਾਰ ਫਿਰ ਸਥਿਰ ਹਨ। ਅੱਜ ਯਾਨੀ ਬੁੱਧਵਾਰ 15 ਸਤੰਬਰ ਨੂੰ ਲਗਾਤਾਰ 10ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ। ਤੇਲ ਦੀਆਂ ਕੀਮਤਾਂ ਆਖਰੀ ਵਾਰ 5 ਸਤੰਬਰ ਨੂੰ ਬਦਲੀਆਂ ਸੀ ਤੇ ਉਸ ਸਮੇਂ ਵੀ ਤੇਲ 15 ਪੈਸੇ ਸਸਤਾ ਕੀਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ 10 ਦਿਨਾਂ ਤੱਕ ਇਸ ਵਿੱਚ ਕੋਈ ਬਦਲਾਅ ਨਹੀਂ ਹੋਇਆ ਤੇ ਅੱਜ ਵੀ ਕੀਮਤਾਂ ਸਥਿਰ ਹਨ।

ਉਂਝ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲੰਬੇ ਸਮੇਂ ਤੋਂ ਨਹੀਂ ਵਧੀਆਂ ਤੇ ਪਿਛਲੇ ਕੁਝ ਦਿਨਾਂ ਵਿੱਚ ਜਦੋਂ ਵੀ ਕੀਮਤਾਂ ਵਿੱਚ ਕੋਈ ਬਦਲਾਅ ਵੇਖਿਆ ਗਿਆ ਸੀ, ਉਦੋਂ ਰੇਟ ਹੇਠਾਂ ਆਇਆ ਸੀ। ਸਤੰਬਰ ਦੀ ਗੱਲ ਕਰੀਏ ਤਾਂ ਇਸ ਮਹੀਨੇ ਤੇਲ ਦੀਆਂ ਕੀਮਤਾਂ ਵਿੱਚ 30 ਪੈਸੇ ਦੀ ਕਟੌਤੀ ਕੀਤੀ ਗਈ ਹੈ।

ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ 101.19 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 88.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ 107.26 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ 96.19 ਪੈਸੇ ਪ੍ਰਤੀ ਲੀਟਰ ਹੈ।

ਹਾਲਾਂਕਿ, ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਅਜੇ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਵਿਕ ਰਿਹਾ ਹੈ। ਪਿਛਲੇ ਮਹੀਨੇ ਚੇਨਈ 'ਚ ਤੇਲ ਦੀਆਂ ਕੀਮਤਾਂ '3 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਇਹ 99 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਜਦੋਂਕਿ ਮੁੰਬਈ ਵਿੱਚ ਪੈਟਰੋਲ 107 ਰੁਪਏ ਤੋਂ ਉੱਪਰ ਹੈ, ਦਿੱਲੀ ਵਿੱਚ ਇਹ 101 ਰੁਪਏ ਤੋਂ ਜ਼ਿਆਦਾ ਵਿਕ ਰਿਹਾ ਹੈ।

ਚੈੱਕ ਕਰੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ: ਪੈਟਰੋਲ - 101.19 ਰੁਪਏ ਪ੍ਰਤੀ ਲੀਟਰ; ਡੀਜ਼ਲ - 88.62 ਰੁਪਏ ਪ੍ਰਤੀ ਲੀਟਰ

ਮੁੰਬਈ: ਪੈਟਰੋਲ - 107.26 ਰੁਪਏ ਪ੍ਰਤੀ ਲੀਟਰ; ਡੀਜ਼ਲ - 96.19 ਰੁਪਏ ਪ੍ਰਤੀ ਲੀਟਰ

ਕੋਲਕਾਤਾ: ਪੈਟਰੋਲ - 101.62 ਰੁਪਏ ਪ੍ਰਤੀ ਲੀਟਰ; ਡੀਜ਼ਲ - 91.71 ਰੁਪਏ ਪ੍ਰਤੀ ਲੀਟਰ

ਚੇਨਈ: ਪੈਟਰੋਲ - 98.96 ਰੁਪਏ ਪ੍ਰਤੀ ਲੀਟਰ; ਡੀਜ਼ਲ - 93.26 ਰੁਪਏ ਪ੍ਰਤੀ ਲੀਟਰ

ਬੇਂਗਲੁਰੂ: ਪੈਟਰੋਲ - 104.70 ਰੁਪਏ ਪ੍ਰਤੀ ਲੀਟਰ; ਡੀਜ਼ਲ - 94.04 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ - 97.40 ਰੁਪਏ ਪ੍ਰਤੀ ਲੀਟਰ; ਡੀਜ਼ਲ - 88.35 ਰੁਪਏ ਪ੍ਰਤੀ ਲੀਟਰ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ

ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।

ਇਸ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।

ਇੱਥੇ ਵੇਖੋ- https://iocl.com/Products/PetrolDieselPrices.aspx

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: Men Health: ਮਰਦ ਅਕਸਰ ਹੋ ਜਾਂਦੇ ਇਨ੍ਹਾਂ ਬਿਮਾਰੀਆਂ ਦੇ ਸ਼ਿਕਾਰ, ਸਿਹਤ ਦਾ ਰੱਖੋ ਪੂਰਾ ਖਿਆਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget