ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਦਰਾਂ (Petrol and Diesel Price) ਜਾਰੀ ਕੀਤੀਆਂ ਗਈਆਂ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਾਰਨ ਬੁੱਧਵਾਰ ਨੂੰ ਘਰੇਲੂ ਤੇਲ ਕੰਪਨੀਆਂ ਨੇ ਲੰਬੇ ਸਮੇਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਹੈ। ਦਿੱਲੀ ਵਿੱਚ ਪੈਟਰੋਲ 18 ਪੈਸੇ ਤੇ ਡੀਜ਼ਲ 17 ਪੈਸੇ ਸਸਤਾ ਹੋ ਗਿਆ ਹੈ। ਦਿੱਲੀ ਦੀ ਮਾਰਕੀਟ ਵਿੱਚ ਬੁੱਧਵਾਰ ਨੂੰ ਪੈਟਰੋਲ 90.99 ਰੁਪਏ ਤੇ ਡੀਜ਼ਲ 81.30 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 24ਵੇਂ ਦਿਨ ਤਕ ਇਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਪਿਛਲੇ ਮਹੀਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 16 ਦਿਨ ਵਾਧਾ ਕੀਤਾ ਗਿਆ ਸੀ, ਜਿਸ ਕਾਰਨ ਦੋਵਾਂ ਦੀਆਂ ਕੀਮਤਾਂ ਲਗਪਗ ਹਰ ਸ਼ਹਿਰ ਵਿੱਚ ਆਲ ਟਾਈਮ ਉੱਚੇ ਪੱਧਰ ' ਤੇ ਚੱਲ ਰਹੀਆਂ ਸੀ।

ਕੱਚੇ ਭਾਅ ਵਿੱਚ ਗਿਰਾਵਟ

ਅੰਤਰਰਾਸ਼ਟਰੀ ਬਾਜ਼ਾਰ ਵਿੱਚ 15 ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ ਵਿਚ 10% ਦੀ ਗਿਰਾਵਟ ਆਈ ਹੈ। ਯੂਰਪ ਵਿਚ ਕੋਰੋਨਾ ਦੀ ਤੀਜੀ ਲਹਿਰ ਕਾਰਨ ਉੱਥੇ ਤੇਲ ਦੀ ਮੰਗ ਘਟਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਤੋਂ ਘਟ ਕੇ 64 ਡਾਲਰ ਹੋ ਗਈ। ਇਸ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ।

ਤੇਲ ਦੀਆਂ ਕੀਮਤਾਂ ਇਸ ਗੱਲ 'ਤੇ ਨਿਰਭਰ ਕਰਦੀਆਂ ਹਨ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਦਾ ਕੀਮਤ ਕੀ ਹੈ। ਘਰੇਲੂ ਤੇਲ ਮਾਰਕੀਟਿੰਗ ਕੰਪਨੀਆਂ ਨੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ।

ਜਾਣੋ ਕਿ ਵੱਡੇ ਮਹਾਂਨਗਰਾਂ ਵਿਚ ਤੇਲ ਦੀਆਂ ਕੀਮਤਾਂ ਕਿੱਥੇ ਹਨ:

ਬੁੱਧਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ, ਚੰਡੀਗੜ੍ਹ ਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੇਠ ਲਿਖੀ ਮੁਤਾਬਕ ਹੈ:

ਸ਼ਹਿਰ

ਡੀਜ਼ਲ/ ਪ੍ਰਤੀ ਲੀਟਰ

ਪੈਟਰੋਲ/ ਪ੍ਰਤੀ ਲੀਟਰ
ਦਿੱਲੀ

81.30 

90.99
ਕੋਲਕਾਤਾ

84.18

91.18
ਮੁੰਬਈ

88.42

97.40
ਚੇਨਈ

86.29 

92.95
ਚੰਡੀਗੜ੍ਹ

81.00

87.56

ਇਹ ਵੀ ਪੜ੍ਹੋ: New PF tax: ਸਰਕਾਰੀ ਤੇ ਪ੍ਰਾਈਵੇਟ ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਕੇਂਦਰ ਸਰਕਾਰ ਦੇ ਵੱਡਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904