Petrol-Diesel price Today: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਅੱਜ ਫਿਰ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
IOCL ਦੀ ਵੈਬਸਾਈਟ ਅਨੁਸਾਰ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 104.14 ਰੁਪਏ ਤੇ ਡੀਜ਼ਲ 92.82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਅੱਜ ਮੁੰਬਈ ਵਿੱਚ ਡੀਜ਼ਲ 100 ਰੁਪਏ ਦੇ ਪਾਰ ਪਹੁੰਚ ਗਿਆ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.12 ਰੁਪਏ ਤੇ ਡੀਜ਼ਲ ਦੀ ਕੀਮਤ 100.66 ਰੁਪਏ ਪ੍ਰਤੀ ਲੀਟਰ ਹੈ।
ਸਰਕਾਰ ਕੰਪਨੀਆਂ ਦੀਆਂ ਵੈਬਸਾਈਟਾਂ ਮੁਤਾਬਕ ਦਿੱਲੀ ਵਿੱਚ ਪੈਟਰੋਲ 104.14 ਰੁਪਏ ਤੇ ਡੀਜ਼ਲ 92.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ 110.12 ਰੁਪਏ ਤੇ ਡੀਜ਼ਲ 100.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਨਈ ਵਿੱਚ ਪੈਟਰੋਲ 101.53 ਰੁਪਏ ਤੇ ਡੀਜ਼ਲ 97.26 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਪੈਟਰੋਲ 104.80 ਰੁਪਏ ਤੇ ਡੀਜ਼ਲ 95.93 ਰੁਪਏ ਪ੍ਰਤੀ ਲੀਟਰ ਹੈ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।
ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।
ਇੱਥੇ ਵੇਖੋ- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੜ ਝਟਕਾ! ਡੀਜ਼ਲ ਵੀ 100 ਤੋਂ ਪਾਰ
ਏਬੀਪੀ ਸਾਂਝਾ
Updated at:
10 Oct 2021 10:09 AM (IST)
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਅੱਜ ਫਿਰ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
Fuel_price
NEXT
PREV
Published at:
10 Oct 2021 10:09 AM (IST)
- - - - - - - - - Advertisement - - - - - - - - -