Petrol Diesel Rate: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 7 ਦਿਨਾਂ ਤੋਂ ਸਥਿਰ ਹਨ ਤੇ ਇਸ ਕਾਰਨ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪਿਛਲੀ ਵਾਰ 6 ਅਪ੍ਰੈਲ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਦਾ ਵਾਧਾ ਕੀਤਾ ਗਿਆ ਸੀ। ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਉਣ ਦੀ ਪ੍ਰਕਿਰਿਆ 22 ਮਾਰਚ ਤੋਂ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ 15 ਦਿਨਾਂ ਦੇ ਅੰਦਰ ਹੀ ਪੈਟਰੋਲ ਤੇ ਡੀਜ਼ਲ ਦੇ ਰੇਟ 10 ਫੀਸਦੀ ਤੋਂ ਵੱਧ ਵਧ ਗਏ ਸਨ। ਇਸ ਦੇ ਨਾਲ ਹੀ ਦੋਵਾਂ ਦੀ ਕੀਮਤ 'ਚ 10 ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ ਗਿਆ ਹੈ।
ਜਾਣੋ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ- ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਮੁੰਬਈ- ਪੈਟਰੋਲ ਦੀ ਕੀਮਤ 120.51 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ।
ਚੇਨਈ- ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਕੋਲਕਾਤਾ- ਪੈਟਰੋਲ 115.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਬਰਕਰਾਰ ਹੈ।
ਜਾਣੋ ਦੇਸ਼ ਦੇ ਹੋਰ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ ਦੀ ਕੀਮਤ 105.30 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 96.88 ਰੁਪਏ ਪ੍ਰਤੀ ਲੀਟਰ ਹੈ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ 1 ਲੀਟਰ ਪੈਟਰੋਲ ਦੀ ਕੀਮਤ 104.74 ਰੁਪਏ ਤੇ ਡੀਜ਼ਲ ਦੀ ਕੀਮਤ 90.83 ਰੁਪਏ ਪ੍ਰਤੀ ਲੀਟਰ ਹੈ।
ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ ਦੀ ਕੀਮਤ 116.79 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 101.59 ਰੁਪਏ ਪ੍ਰਤੀ ਲੀਟਰ ਹੈ।
ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਪੈਟਰੋਲ ਦੀ ਕੀਮਤ 117.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 100.64 ਰੁਪਏ ਪ੍ਰਤੀ ਲੀਟਰ ਹੈ।
ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ ਦੀ ਕੀਮਤ 117.88 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 100.92 ਰੁਪਏ ਪ੍ਰਤੀ ਲੀਟਰ ਹੈ।
ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਅੱਜ ਪੈਟਰੋਲ 108.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 102.02 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਪੈਟਰੋਲ ਦੀ ਕੀਮਤ 111.47 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 102.86 ਰੁਪਏ ਪ੍ਰਤੀ ਲੀਟਰ ਹੈ।
ਐਨਸੀਆਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਗਾਜ਼ੀਆਬਾਦ ਵਿੱਚ ਪੈਟਰੋਲ ਦੀ ਕੀਮਤ 105.26 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 96.82 ਰੁਪਏ ਪ੍ਰਤੀ ਲੀਟਰ ਹੈ।
ਅੱਜ ਨੋਇਡਾ ਵਿੱਚ ਪੈਟਰੋਲ ਦੀ ਕੀਮਤ 105.27 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 96.83 ਰੁਪਏ ਪ੍ਰਤੀ ਲੀਟਰ ਹੈ।
ਅੱਜ ਫ਼ਿਰ ਵਧੇ ਕੱਚੇ ਤੇਲ ਦੇ ਰੇਟ
ਕੌਮਾਂਤਰੀ ਬਾਜ਼ਾਰ 'ਚ ਅੱਜ ਫਿਰ ਤੋਂ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ ਅਤੇ ਕੱਚਾ ਤੇਲ ਉਪਰਲੇ ਪੱਧਰ 'ਤੇ ਬਣਿਆ ਹੋਇਆ ਹੈ। ਨਾਈਮੈਕਸ ਕਰੂਡ ਅੱਜ 101.45 ਡਾਲਰ ਪ੍ਰਤੀ ਬੈਰਲ ਤੇ ਬ੍ਰੈਂਟ ਕਰੂਡ 104.93 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਨਾਈਮੈਕਸ ਕਰੂਡ 0.85 ਡਾਲਰ ਤੇ ਬ੍ਰੈਂਟ ਕਰੂਡ 0.29 ਡਾਲਰ ਪ੍ਰਤੀ ਬੈਰਲ ਵਧ ਰਿਹਾ ਹੈ।
ਘਰ ਬੈਠੇ ਚੈੱਕ ਕਰੋ ਪੈਟਰੋਲ ਤੇ ਡੀਜ਼ਲ ਦੇ ਰੇਟ
ਤੁਸੀਂ ਘਰ ਬੈਠੇ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਚੈੱਕ ਕਰ ਸਕਦੇ ਹੋ। ਕੀਮਤ ਦੀ ਜਾਂਚ ਕਰਨ ਲਈ ਇੰਡੀਅਨ ਆਇਲ (IOC) ਦੇ ਉਪਭੋਗਤਾ ਨੂੰ RSP<ਡੀਲਰ ਕੋਡ> ਲਿਖਣਾ ਹੋਵੇਗਾ ਤੇ ਇਸ ਨੂੰ 9224992249 ਨੰਬਰ 'ਤੇ ਭੇਜਣਾ ਹੋਵੇਗਾ। ਦੂਜੇ ਪਾਸੇ HPCL ਖਪਤਕਾਰ HPPRICE <ਡੀਲਰ ਕੋਡ> ਨੰਬਰ 9222201122 'ਤੇ ਭੇਜ ਕੇ ਅਤੇ BPCL (BPCL) ਖਪਤਕਾਰ RSP<ਡੀਲਰ ਕੋਡ> ਨੂੰ 9223112222 'ਤੇ ਭੇਜ ਕੇ ਅੱਜ ਦੀ ਤਾਜ਼ਾ ਕੀਮਤ ਜਾਣ ਸਕਦੇ ਹਨ।
Petrol Diesel Rate: ਅੱਜ ਪਈ ਮਹਿੰਗਾਈ ਦੀ ਮਾਰ ਜਾਂ ਮਿਲੀ ਰਾਹਤ, ਜਾਣੋ ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ
ਏਬੀਪੀ ਸਾਂਝਾ
Updated at:
13 Apr 2022 11:30 AM (IST)
Edited By: shankerd
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 7 ਦਿਨਾਂ ਤੋਂ ਸਥਿਰ ਹਨ ਤੇ ਇਸ ਕਾਰਨ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪਿਛਲੀ ਵਾਰ 6 ਅਪ੍ਰੈਲ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਦਾ ਵਾਧਾ ਕੀਤਾ ਗਿਆ ਸੀ।
Petrol_Diesel_Rate_1
NEXT
PREV
Published at:
13 Apr 2022 11:30 AM (IST)
- - - - - - - - - Advertisement - - - - - - - - -