Petrol-Diesel Prices: ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇ ਵਿਚਕਾਰ ਦੀਵਾਲੀ ਤੋਂ ਰਾਸ਼ਟਰੀ ਪੱਧਰ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਭਾਰਤੀ ਪੈਟਰੋਲੀਅਮ ਕੰਪਨੀਆਂ ਨੇ ਅੱਜ (ਮੰਗਲਵਾਰ) ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ। ਦੱਸ ਦੇਈਏ ਕਿ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਈ ਸੀ। ਇਸ ਤੋਂ ਬਾਅਦ ਕਈ ਸੂਬਿਆਂ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ 'ਚ ਵੀ ਕਟੌਤੀ ਕੀਤੀ ਹੈ।


ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਮੁਤਾਬਕ, 09 ਨਵੰਬਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.97 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।


ਅੱਜ ਦੇ ਰੇਟ ਕੀ ਹਨ


ਦਿੱਲੀ: ਪੈਟਰੋਲ - ₹103.97 ਪ੍ਰਤੀ ਲੀਟਰ; ਡੀਜ਼ਲ - ₹ 86.67 ਪ੍ਰਤੀ ਲੀਟਰ


ਮੁੰਬਈ: ਪੈਟਰੋਲ - ₹109.98 ਪ੍ਰਤੀ ਲੀਟਰ; ਡੀਜ਼ਲ - ₹94.14 ਪ੍ਰਤੀ ਲੀਟਰ


ਕੋਲਕਾਤਾ: ਪੈਟਰੋਲ - ₹104.67 ਪ੍ਰਤੀ ਲੀਟਰ; ਡੀਜ਼ਲ - ₹ 89.79 ਪ੍ਰਤੀ ਲੀਟਰ


ਚੇਨਈ: ਪੈਟਰੋਲ - 101.40 ਰੁਪਏ ਪ੍ਰਤੀ ਲੀਟਰ; ਡੀਜ਼ਲ - ₹91.43 ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ - 100.12 ਰੁਪਏ ਪ੍ਰਤੀ ਲੀਟਰ; ਡੀਜ਼ਲ - 86.46 ਰੁਪਏ ਪ੍ਰਤੀ ਲੀਟਰ


ਇਹ ਵੀ ਪੜ੍ਹੋ:


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904