ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਅੱਜ ਯਾਨੀ ਬੁੱਧਵਾਰ ਨੂੰ ਦਿੱਲੀ-ਮੁੰਬਈ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ, ਜਦੋਂ ਕਿ ਕੱਲ੍ਹ ਚੇਨਈ ਅਤੇ ਕੋਲਕਾਤਾ ਵਿੱਚ ਤਿੰਨ ਤੋਂ ਚਾਰ ਪੈਸੇ ਦਾ ਵਾਧਾ ਕੀਤਾ ਗਿਆ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉੱਪਰ ਪਹੁੰਚ ਗਈ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਮ ਆਦਮੀ ਦੀ ਆਮਦਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ।
11 ਸੂਬਿਆਂ ਵਿੱਚ ਡੀਜ਼ਲ 100 ਰੁਪਏ ਤੋਂ ਪਾਰ
ਕੇਰਲ, ਕਰਨਾਟਕ, ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਮਹਾਰਾਸ਼ਟਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਲੇਹ ਵਿੱਚ ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 104.44 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 93.17 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.41 ਰੁਪਏ ਅਤੇ ਡੀਜ਼ਲ ਦੀ ਕੀਮਤ 101.03 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 105.09 ਰੁਪਏ ਅਤੇ ਡੀਜ਼ਲ ਦੀ ਕੀਮਤ 96.28 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ਵਿੱਚ ਪੈਟਰੋਲ 101.79 ਰੁਪਏ ਅਤੇ ਡੀਜ਼ਲ 97.59 ਰੁਪਏ ਪ੍ਰਤੀ ਲੀਟਰ ਹੈ। ਜੇਕਰ ਗੱਲ ਕਰੀਏ ਸਿਟੀ ਬਿਊਟੀਫੁਲ ਚੰਡੀਗੜ੍ਹ ਦੀ ਤਾਂ ਇੱਥੇ ਪੈਟਰੋਲ 100.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.90 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।
ਇਨ੍ਹਾਂ ਸੂਬਿਆਂ 'ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਜ਼ਿਆਦਾ
ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।
ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।
ਇੱਥੇ ਵੇਖੋ- https://iocl.com/Products/PetrolDieselPrices.aspx
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ: CNG-PNG New Price: CNG-PNG ਦੀਆਂ ਕੀਮਤਾਂ ਫਿਰ ਵਧੀਆਂ, ਅਕਤੂਬਰ 'ਚ ਦੂਜੀ ਵਾਰ ਵਧੀਆਂ ਕੀਮਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/