(Source: ECI/ABP News/ABP Majha)
Petrol-Diesel Prices 14 August 2021: ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਰਿਕਾਰਡ ਕੀਮਤਾਂ ਦੇ ਵਿਚਕਾਰ ਇਸ ਸੂਬੇ 'ਚ ਸਸਤਾ ਹੋਇਆ ਤੇਲ
Petrol, Diesel Prices Today: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸ਼ਨੀਵਾਰ ਨੂੰ ਵੀ ਸਥਿਰ ਰਹੀਆਂ। 14 ਅਗਸਤ ਲਗਾਤਾਰ 28ਵਾਂ ਦਿਨ ਹੈ, ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਬਦਲੀਆਂ ਹਨ।
ਨਵੀਂ ਦਿੱਲੀ: ਤੇਲ ਦੀਆਂ ਉੱਚੀਆਂ ਕੀਮਤਾਂ ਦੇ ਵਿਚਕਾਰ 14 ਅਗਸਤ ਸ਼ਨੀਵਾਰ ਨੂੰ ਲਗਾਤਾਰ 28ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel Prices) ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ (Fuel Price) ਦੇ ਨਰਮ ਹੋਣ ਦੇ ਬਾਵਜੂਦ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਸਥਿਰ ਰਹੀਆਂ ਹਨ, ਜਦੋਂ ਕਿ ਆਮ ਆਦਮੀ ਕਟੌਤੀਆਂ ਦੀ ਮਦਦ ਨਾਲ ਕੀਮਤਾਂ ਵਿੱਚ ਰਾਹਤ ਦੀ ਉਮੀਦ ਕਰ ਰਿਹਾ ਹੈ।
ਦੱਸ ਦਈਏ ਕਿ ਤੇਲ ਦੀਆਂ ਕੀਮਤਾਂ ਲਗਪਗ ਇੱਕ ਮਹੀਨੇ ਤੋਂ ਆਪਣੇ ਪਿਛਲੇ ਪੱਧਰ 'ਤੇ ਕਾਇਮ ਹਨ। ਇਸ ਦੌਰਾਨ ਤਾਮਿਲਨਾਡੂ ਸਰਕਾਰ ਨੇ ਪੈਟਰੋਲ 'ਤੇ ਟੈਕਸ ਘਟਾ ਕੇ ਆਮ ਆਦਮੀ ਨੂੰ ਰਾਹਤ ਦਿੱਤੀ ਹੈ। ਕੀਮਤਾਂ ਵਿੱਚ ਕੋਈ ਬਦਲਾਅ ਨਾ ਹੋਣ ਦੀ ਸਥਿਤੀ ਵਿੱਚ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਰਹਿੰਦਾ ਹੈ। ਮੁੰਬਈ ਵਿੱਚ ਇੱਕ ਲੀਟਰ ਪੈਟਰੋਲ 107.83 ਰੁਪਏ ਵਿੱਚ ਅਤੇ ਡੀਜ਼ਲ 97.45 ਰੁਪਏ ਵਿੱਚ ਵਿਕ ਰਿਹਾ ਹੈ। ਚਾਰ ਵੱਡੇ ਮੈਟਰੋ ਸ਼ਹਿਰਾਂ (ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ) ਵਿੱਚ ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਮਹਿੰਗਾ ਹੈ।
ਇਸ ਦੇ ਨਾਲ ਹੀ ਕੋਲਕਾਤਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਕ੍ਰਮਵਾਰ 102.08 ਰੁਪਏ ਅਤੇ 93.02 ਰੁਪਏ ਪ੍ਰਤੀ ਲੀਟਰ 'ਤੇ ਰਹੀਆਂ। ਚੇਨਈ ਦੀ ਗੱਲ ਕਰੀਏ ਤਾਂ ਪੈਟਰੋਲ 102.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.39 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹਨ।
ਤਿੰਨ ਰੁਪਏ ਪ੍ਰਤੀ ਲੀਟਰ ਦੀ ਕਟੌਤੀ
ਉਧਰ ਤਾਮਿਲਨਾਡੂ ਸਰਕਾਰ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ 'ਚ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪੈਟਰੋਲ 'ਤੇ 3 ਰੁਪਏ ਪ੍ਰਤੀ ਲੀਟਰ ਟੈਕਸ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੇ ਲੋਕਾਂ ਨੂੰ ਰਾਹਤ ਮਿਲੇਗੀ। ਹਾਲਾਂਕਿ ਇਸ ਨਾਲ ਸੂਬਾ ਸਰਕਾਰ ਨੂੰ ਸਾਲਾਨਾ 1160 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ: Independence Day: 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਹੋਵੇਗਾ ਸੁਰੱਖਿਆ ਦਾ ਸਖ਼ਤ ਪਹਿਰਾ, ਚੱਪੇ-ਚੱਪੇ 'ਤੇ ਹੋਵੇਗੀ ਪੈਨੀ ਨਜ਼ਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin