Petrol Diesel Price Today: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 11 ਅਕਤੂਬਰ 2024 ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਆਓ ਜਾਣਦੇ ਹਾਂ ਵੱਖ-ਵੱਖ ਖੇਤਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਕੀ ਹਨ ਰੇਟ।


ਹੋਰ ਪੜ੍ਹੋ : ਭਾਰਤ ਦਾ ਇਹ ਗੁਆਂਢੀ ਮੁਲਕ ਬਣਿਆ ਸਭ ਤੋਂ ਵੱਧ ਮੌ*ਤ ਦੀ ਸਜ਼ਾ ਦੇਣ ਵਾਲਾ, ਸਾਊਦੀ ਨੂੰ ਛੱਡਿਆ ਪਿੱਛੇ



ਕੌਮਾਂਤਰੀ ਬਾਜ਼ਾਰ 'ਚ ਅੱਜ (ਸ਼ੁੱਕਰਵਾਰ) ਕੱਚੇ ਤੇਲ ਦੀ ਕੀਮਤ 79 ਡਾਲਰ ਤੋਂ ਉੱਪਰ ਹੈ। ਬ੍ਰੈਂਟ ਕਰੂਡ 79.06 ਡਾਲਰ ਪ੍ਰਤੀ ਬੈਰਲ 'ਤੇ ਵਪਾਰ ਕਰ ਰਿਹਾ ਹੈ, ਜਦਕਿ ਡਬਲਯੂਟੀਆਈ ਕਰੂਡ 75.61 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਜਦੋਂ ਕਿ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਸ਼ੁੱਕਰਵਾਰ), 11 ਅਕਤੂਬਰ 2024 ਨੂੰ ਵੀ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ।


ਕੀ ਹੈ ਮਹਾਨਗਰਾਂ 'ਚ ਪੈਟਰੋਲ ਦੀ ਕੀਮਤ?


ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ।



ਮੁੰਬਈ, ਦਿੱਲੀ, ਕੋਲਕਾਤਾ ਅਤੇ ਚੇਨਈ 'ਚ ਅੱਜ ਡੀਜ਼ਲ ਦੀ ਕੀਮਤ ਕੀ ਹੈ?


ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਉਥੇ ਹੀ ਮੁੰਬਈ 'ਚ ਡੀਜ਼ਲ ਦੀ ਕੀਮਤ 92.15 ਰੁਪਏ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।


ਅੱਜ ਪਟਿਆਲਾ ਵਿੱਚ ਪੈਟਰੋਲ ਦੀ ਕੀਮਤ 


ਅੱਜ ਪਟਿਆਲਾ ਵਿੱਚ ਪੈਟਰੋਲ ਦੀ ਕੀਮਤ 96.89 ਰੁਪਏ ਪ੍ਰਤੀ ਲੀਟਰ ਹੈ। ਜੇਕਰ ਇੱਕ ਦਿਨ ਪਹਿਲਾਂ ਦੀ ਗੱਲ ਕਰੀਏ ਤਾਂ ਕੱਲ੍ਹ 10-10-2024 ਨੂੰ ਵੀ ਪਟਿਆਲਾ ਵਿੱਚ ਪੈਟਰੋਲ ਦੀ ਕੀਮਤ ਸਿਰਫ 96.89 ਰੁਪਏ ਪ੍ਰਤੀ ਲੀਟਰ ਸੀ। ਭਾਵ ਕੱਲ੍ਹ ਤੋਂ ਹੁਣ ਤੱਕ ਪਟਿਆਲਾ ਵਿੱਚ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।


ਲੁਧਿਆਣਾ ਵਿੱਚ ਅੱਜ ਪੈਟਰੋਲ ਦੀ ਕੀਮਤ 


ਅੱਜ ਲੁਧਿਆਣਾ 'ਚ ਪੈਟਰੋਲ ਦੀ ਕੀਮਤ 97.22 ਰੁਪਏ ਪ੍ਰਤੀ ਲੀਟਰ ਹੈ। ਇੱਕ ਦਿਨ ਪਹਿਲਾਂ ਦੀ ਗੱਲ ਕਰੀਏ ਤਾਂ ਕੱਲ੍ਹ 10-10-2024 ਨੂੰ ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 97.56 ਰੁਪਏ ਪ੍ਰਤੀ ਲੀਟਰ ਸੀ। ਭਾਵ ਕੱਲ੍ਹ ਦੇ ਮੁਕਾਬਲੇ ਅੱਜ ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ ਵਿੱਚ 0.34 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ।


ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਤੇ ਆਧਾਰਿਤ ਹਨ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ।