Petrol Price Today: ਕੌਮਾਂਤਰੀ ਬਾਜ਼ਾਰ 'ਚ ਸਸਤਾ ਹੋਇਆ ਕੱਚਾ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol Price Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਹੁਣ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਹਫਤੇ ਕੱਚੇ ਤੇਲ ਦੀ ਕੀਮਤ 86 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਸੀ, ਜੋ ਹੁਣ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਹੈ।
Petrol Price Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਹੁਣ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਹਫਤੇ ਕੱਚੇ ਤੇਲ ਦੀ ਕੀਮਤ 86 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਸੀ, ਜੋ ਹੁਣ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਹੈ। ਅੱਜ (ਵੀਰਵਾਰ), 17 ਅਗਸਤ, 2023 ਨੂੰ ਬ੍ਰੈਂਟ ਕੱਚਾ ਤੇਲ 83.51 ਡਾਲਰ ਪ੍ਰਤੀ ਬੈਰਲ ਤੇ ਡਬਲਯੂਟੀਆਈ ਕੱਚਾ ਤੇਲ 79.37 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।
ਭਾਵੇਂ ਦੇਸ਼ ਪੱਧਰ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ, ਪਰ ਰਾਜ ਪੱਧਰ 'ਤੇ ਲਗਾਏ ਜਾਣ ਵਾਲੇ ਟੈਕਸਾਂ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਸ਼ਹਿਰਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਭਾਰਤੀ ਤੇਲ ਕੰਪਨੀਆਂ ਵੱਲੋਂ ਰੋਜ਼ਾਨਾ ਸਵੇਰੇ 6 ਵਜੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਤੇ ਡੀਜ਼ਲ ਦੇ ਨਵੀਨਤਮ ਰੇਟ ਅਪਡੇਟ ਕੀਤੇ ਜਾਂਦੇ ਹਨ। ਅਜਿਹੇ 'ਚ ਪੈਟਰੋਲ ਤੇ ਡੀਜ਼ਲ ਖਰੀਦਣ ਤੋਂ ਪਹਿਲਾਂ ਇੱਕ ਵਾਰ ਤਾਜ਼ਾ ਰੇਟ ਜਾਣ ਲੈਣਾ ਬਿਹਤਰ ਹੋਵੇਗਾ।
ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੇ ਕੀ ਰੇਟ
ਦਿੱਲੀ 'ਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 102.63 ਰੁਪਏ ਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ।
ਵੱਖ-ਵੱਖ ਰਾਜਾਂ ਤੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰਨ ਲਈ
ਦਰਅਸਲ, ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਆਧਾਰ 'ਤੇ, ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ। ਹਾਲਾਂਕਿ ਤੇਲ ਕੰਪਨੀਆਂ ਨੇ ਲੰਬੇ ਸਮੇਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।
ਐਸਐਮਐਸ ਦੁਆਰਾ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਦੀ ਜਾਂਚ ਕਰੋ
ਤੁਸੀਂ ਆਪਣੇ ਸ਼ਹਿਰ ਵਿੱਚ ਰੋਜ਼ਾਨਾ ਇੱਕ SMS ਰਾਹੀਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ 9224992249 ਨੰਬਰ 'ਤੇ RSP ਕੋਡ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋ।