Petrol-Diesel Price Today: ਅੱਜ ਵੀ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ਦਾ ਨਵਾਂ ਅਪਡੇਟ
Petrol-Diesel Price Today: ਪਿਛਲੇ ਇਕ ਹਫਤੇ ਤੋਂ ਕੱਚਾ ਤੇਲ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ, ਜੋ 86 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਸੀ।
Petrol Price Today: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਇਕ ਹਫਤੇ ਤੋਂ ਕੱਚਾ ਤੇਲ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ, ਜੋ 86 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਸੀ।
ਪਰ ਲੰਬੇ ਸਮੇਂ ਤੋਂ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। 22 ਮਈ 2022 ਨੂੰ ਕੇਂਦਰ ਸਰਕਾਰ ਨੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਰਾਸ਼ਟਰੀ ਪੱਧਰ 'ਤੇ ਅੱਜ ਯਾਨੀਕਿ 25 ਅਗਸਤ (ਸ਼ੁੱਕਰਵਾਰ) ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਆਓ ਜਾਣਦੇ ਹਾਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਅਤੇ ਦੇਸ਼ ਦੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੇ ਕੀ ਰੇਟ ਹਨ।
ਕੱਚੇ ਤੇਲ ਦੀ ਕੀ ਕੀਮਤ
ਅੰਤਰਰਾਸ਼ਟਰੀ ਬਾਜ਼ਾਰ 'ਚ ਅੱਜ ਸਵੇਰੇ 25 ਅਗਸਤ ਨੂੰ ਬ੍ਰੈਂਟ ਕੱਚੇ ਤੇਲ ਦੀ ਕੀਮਤ 83,69 ਡਾਲਰ ਪ੍ਰਤੀ ਬੈਰਲ ਹੈ। ਇਸ ਦੇ ਨਾਲ ਹੀ WTI ਕਰੂਡ 79.39 ਡਾਲਰ ਪ੍ਰਤੀ ਬੈਰਲ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਭਾਰਤੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ।
ਦਿੱਲੀ-ਐਨਸੀਆਰ ਵਿੱਚ ਤੇਲ ਦੀ ਕੀਮਤ
ਸ਼ਹਿਰ ਦਾ ਨਾਮ ਪੈਟਰੋਲ ਰੁਪਏ. ਲਿਟਰ ਡੀਜ਼ਲ ਰੁ. ਲਿਟਰ
ਦਿੱਲੀ 96.72 ਰੁਪਏ 89.62 ਰੁਪਏ
ਨੋਇਡਾ 96.79 ਰੁਪਏ 89.96 ਰੁਪਏ
ਗਾਜ਼ੀਆਬਾਦ 96.58 ਰੁਪਏ 89.75 ਰੁਪਏ
ਗੁਰੂਗ੍ਰਾਮ 97.18 ਰੁਪਏ 90.05 ਰੁਪਏ
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦੇਸ਼ ਦੀ ਰਾਜਧਾਨੀ ਦਿੱਲੀ 'ਚ 25 ਅਗਸਤ ਨੂੰ ਵੀ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਜਦਕਿ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਸਿਰਫ਼ SMS ਰਾਹੀਂ ਕੀਮਤ ਦੀ ਜਾਂਚ ਕਰੋ
ਜੇਕਰ ਤੁਸੀਂ ਆਪਣੇ ਸ਼ਹਿਰ ਦੀ ਨਵੀਂ ਪੈਟਰੋਲ-ਡੀਜ਼ਲ ਦੀ ਕੀਮਤ ਚੈੱਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਿਰਫ਼ ਇੱਕ SMS ਰਾਹੀਂ ਹੀ ਪਤਾ ਕਰ ਸਕਦੇ ਹੋ। ਇਸ ਲਈ, BPCL ਗਾਹਕਾਂ ਨੂੰ <ਡੀਲਰ ਕੋਡ> ਨੰਬਰ 9223112222 'ਤੇ ਭੇਜਣਾ ਪਏਗਾ। ਇੰਡੀਅਨ ਆਇਲ ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ ਭੇਜ ਸਕਦੇ ਹਨ। HPCL ਗਾਹਕ HPPRICE<ਡੀਲਰ ਕੋਡ> ਨੂੰ 9222201122 'ਤੇ ਭੇਜ ਸਕਦੇ ਹਨ। ਇਸ ਤੋਂ ਬਾਅਦ, ਤੁਹਾਨੂੰ ਕੁਝ ਹੀ ਮਿੰਟਾਂ ਵਿੱਚ ਨਵੀਂ ਕੀਮਤ ਬਾਰੇ ਜਾਣਕਾਰੀ ਮਿਲ ਜਾਵੇਗੀ।