Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 71.61 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 2 ਡਾਲਰ ਤੋਂ ਜ਼ਿਆਦਾ ਵਧ ਕੇ 76.61 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
ਬਿਹਾਰ 'ਚ ਪੈਟਰੋਲ 46 ਪੈਸੇ ਅਤੇ ਡੀਜ਼ਲ 43 ਪੈਸੇ ਮਹਿੰਗਾ ਹੋ ਗਿਆ ਹੈ। ਪੱਛਮੀ ਬੰਗਾਲ 'ਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਗੁਜਰਾਤ, ਗੋਆ, ਹਰਿਆਣਾ ਅਤੇ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਦੂਜੇ ਪਾਸੇ ਮਹਾਰਾਸ਼ਟਰ 'ਚ ਪੈਟਰੋਲ 61 ਪੈਸੇ ਅਤੇ ਡੀਜ਼ਲ 58 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 55 ਪੈਸੇ ਅਤੇ ਡੀਜ਼ਲ 51 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼, ਤੇਲੰਗਾਨਾ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.80 ਰੁਪਏ ਅਤੇ ਡੀਜ਼ਲ 94.40 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?
- ਨੋਇਡਾ 'ਚ ਪੈਟਰੋਲ 96.92 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.26 ਰੁਪਏ ਅਤੇ 89.45 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
- ਲਖਨਊ 'ਚ ਪੈਟਰੋਲ 96.68 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇੰਝ ਚੈੱਕ ਕਰੋ ਨਵੇਂ ਰੇਟ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।