Petrol-Diesel Price Update Today: ਸ਼ਨੀਵਾਰ ਅਤੇ ਐਤਵਾਰ ਨੂੰ ਵਪਾਰ ਨਾ ਹੋਣ ਕਾਰਨ ਅੰਤਰਰਾਸ਼ਟਰੀ ਬਾਜ਼ਾਰ (International market)  'ਚ ਕੱਚੇ ਤੇਲ (crude oil) ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਕਰੂਡ ਉੱਚ ਪੱਧਰ 'ਤੇ ਬੰਦ ਹੋਇਆ। ਭਾਰਤ ਵਿੱਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  (petrol and diesel rate)  ਕੁਝ ਸੂਬਿਆਂ ਵਿੱਚ ਵਧੀਆਂ ਅਤੇ ਘਟੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।


ਛੱਤੀਸਗੜ੍ਹ, ਬਿਹਾਰ, ਕੇਰਲ ਅਤੇ ਮਹਾਰਾਸ਼ਟਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਜਦਕਿ ਕਰਨਾਟਕ, ਗੁਜਰਾਤ ਅਤੇ ਗੋਆ 'ਚ ਈਂਧਨ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਦੇਸ਼ ਦੇ 4 ਮਹਾਨਗਰਾਂ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਕੀ ਹਨ ਕੀਮਤਾਂ? ਇੱਥੇ ਜਾਣੋ...


4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?


- ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।


ਇੰਝ ਚੈੱਕ ਕਰੋ ਨਵੇਂ ਰੇਟ 


ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।