ਪੜਚੋਲ ਕਰੋ

8 ਰੁਪਏ ਸਸਤਾ ਹੋਇਆ ਪੈਟਰੋਲ, ਅੱਜ ਰਾਤ ਤੋਂ ਲਾਗੂ ਹੋਣਗੇ ਨਵੇਂ ਰੇਟ

ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਜਨਤਾ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਦੀਆਂ ਕੀਮਤਾਂ ਨੂੰ ਸਸਤਾ ਕਰ ਦਿੱਤਾ ਹੈ। ਸਰਕਾਰ ਨੇ ਅੱਜ ਕੈਬਨਿਟ ਮੀਟਿੰਗ 'ਚ ਪੈਟਰੋਲ 'ਤੇ ਵੈਟ ਘਟਾ ਦਿੱਤਾ ਹੈ।

ਨਵੀਂ ਦਿੱਲੀ: ਪੈਟਰੋਲ ਕੀਮਤਾਂ ਵਿੱਚ ਉਛਾਲ ਮਗਰੋਂ ਹੁਣ ਆਮ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ।ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਵਾਲੀ ਤੋਂ ਪਹਿਲਾਂ ਘਟਾਉਣ ਮਗਰੋਂ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਜਨਤਾ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਦੀਆਂ ਕੀਮਤਾਂ ਨੂੰ ਸਸਤਾ ਕਰ ਦਿੱਤਾ ਹੈ। ਸਰਕਾਰ ਨੇ ਅੱਜ ਕੈਬਨਿਟ ਮੀਟਿੰਗ 'ਚ ਪੈਟਰੋਲ 'ਤੇ ਵੈਟ ਘਟਾ ਦਿੱਤਾ ਹੈ। ਹੁਣ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 8 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦਿੱਲੀ ਕੈਬਨਿਟ ਨੇ ਪੈਟਰੋਲ 'ਤੇ ਵੈਟ 30 ਫੀਸਦੀ ਤੋਂ ਘਟਾ ਕੇ 19.4 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਦਿੱਲੀ 'ਚ ਪੈਟਰੋਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਨਵੀਆਂ ਦਰਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।

ਇਸ ਕਟੌਤੀ ਤੋਂ ਬਾਅਦ ਦਿੱਲੀ 'ਚ ਪੈਟਰੋਲ ਲਗਭਗ 96 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲ ਸਕਦਾ ਹੈ। ਇਸ ਸਮੇਂ ਲੋਕ 103.97 ਰੁਪਏ ਪ੍ਰਤੀ ਲੀਟਰ ਪੈਟਰੋਲ ਦੇ ਰਹੇ ਹਨ। ਦੂਜੇ ਪਾਸੇ ਜੇਕਰ ਡੀਜ਼ਲ ਦੀ ਗੱਲ ਕਰੀਏ ਤਾਂ ਰਾਜਧਾਨੀ ਵਿੱਚ ਇਹ 86.67 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲ ਰਿਹਾ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਹੀ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸਰਕਾਰ ਪੈਟਰੋਲ 'ਤੇ ਵੈਟ ਘਟਾ ਸਕਦੀ ਹੈ।

ਕੇਜਰੀਵਾਲ ਸਰਕਾਰ ਵੱਲੋਂ ਪੈਟਰੋਲ 'ਤੇ ਵੈਟ ਘਟਾਉਣ ਤੋਂ ਬਾਅਦ ਦਿੱਲੀ ਹੀ ਅਜਿਹਾ ਸ਼ਹਿਰ ਬਣ ਗਿਆ ਹੈ ਜਿੱਥੇ ਪੈਟਰੋਲ 100 ਰੁਪਏ ਦੇ ਅੰਦਰ ਵਿਕੇਗਾ। ਮੁੰਬਈ, ਚੇਨਈ ਅਤੇ ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉੱਪਰ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ ਦਿੱਲੀ ਪੈਟਰੋਲ-ਡੀਜ਼ਲ ਡੀਲਰਜ਼ ਐਸੋਸੀਏਸ਼ਨ ਨੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਵੈਟ ਘਟਾਉਣ ਦੀ ਮੰਗ ਕੀਤੀ ਸੀ। ਪੱਤਰ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਕਾਰਨ ਦਿੱਲੀ ਦੇ ਡੀਲਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਵੈਟ ਘਟਾਉਣ ਦੇ ਸੰਕੇਤ ਦਿੱਤੇ ਸਨ।

ਸਾਲ ਦੀ ਸ਼ੁਰੂਆਤ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਸੀ। ਤੇਲ ਦੀਆਂ ਕੀਮਤਾਂ ਕਈ ਦਿਨਾਂ ਤੋਂ ਅਸਮਾਨ ਨੂੰ ਛੂਹ ਰਹੀਆਂ ਸਨ। ਇਸ ਤੋਂ ਬਾਅਦ ਦੀਵਾਲੀ ਦੇ ਮੌਕੇ 'ਤੇ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੰਦੇ ਹੋਏ ਐਕਸਾਈਜ਼ ਡਿਊਟੀ 'ਚ ਪੰਜ ਅਤੇ ਦਸ ਰੁਪਏ ਦੀ ਕਟੌਤੀ ਕਰ ਦਿੱਤੀ। ਇਸ ਕਾਰਨ ਤੇਲ ਦੀਆਂ ਕੀਮਤਾਂ ਡਿੱਗ ਗਈਆਂ। ਕੇਂਦਰ ਸਰਕਾਰ ਤੋਂ ਬਾਅਦ ਐਨਡੀਏ ਸ਼ਾਸਿਤ ਰਾਜਾਂ ਨੇ ਆਪਣੇ-ਆਪਣੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਘਟਾ ਦਿੱਤਾ ਸੀ। ਕੁਝ ਦਿਨਾਂ ਬਾਅਦ ਲੋਕਾਂ ਨੂੰ ਰਾਹਤ ਦਿੰਦਿਆਂ ਪੰਜਾਬ, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਕਾਂਗਰਸ ਸਰਕਾਰਾਂ ਨੇ ਵੀ ਅਜਿਹਾ ਹੀ ਕੀਤਾ। 

ਟਾਪ ਹੈਡਲਾਈਨ

Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
ਵੀਜ਼ਾ-ਮੁਕਤ ਪ੍ਰਵੇਸ਼ ਵਾਲੇ ਦੇਸ਼ਾਂ ਨੂੰ ਭਾਰੀ ਟੈਕਸਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇੱਕ ਰਿਪੋਰਟ ਕੌੜੀ ਹਕੀਕਤ ਨੂੰ ਉਜਾਗਰ ਕਰਦੀ ਹੈ।
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Gold Silver Price Today: ਫਿਰ ਚਮਕੇ ਸੋਨਾ-ਚਾਂਦੀ, ਵੱਧ ਗਏ ਰੇਟ; ਖਰੀਦਦਾਰੀ ਤੋਂ ਪਹਿਲਾਂ ਜਾਣ ਲਓ ਨਵੀਆਂ ਕੀਮਤਾਂ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget