Petrol-Diesel Price Hike: ਦੇਸ਼ ਵਿੱਚ ਮਹਿੰਗਾਈ ਦਿਨੋ-ਦਿਨ ਵਧ ਰਹੀ ਹੈ। ਇੱਕ ਦਿਨ ਦੀ ਬ੍ਰੇਕ ਤੋਂ ਬਾਅਦ ਵੀਰਵਾਰ ਨੂੰ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਇੱਕ ਲੀਟਰ ਪੈਟਰੋਲ 25 ਪੈਸੇ ਤੇ ਇੱਕ ਲੀਟਰ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੈਟਰੋਲ 22 ਪੈਸੇ ਤੇ ਡੀਜ਼ਲ 75 ਪੈਸੇ ਮਹਿੰਗਾ ਹੋ ਗਿਆ ਸੀ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।
ਪਿਛਲੇ ਇੱਕ ਹਫ਼ਤੇ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਪੰਜ ਦਿਨ ਦਾ ਵਾਧਾ ਕੀਤਾ ਗਿਆ ਹੈ, ਜਦੋਂਕਿ ਪੈਟਰੋਲ ਦੋ ਦਿਨ ਮਹਿੰਗਾ ਹੋ ਗਿਆ ਹੈ। ਇਸ ਹਫਤੇ ਦੇ ਵਾਧੇ ਤੋਂ ਬਾਅਦ ਡੀਜ਼ਲ ਕਰੀਬ ਡੇਢ ਰੁਪਏ ਮਹਿੰਗਾ ਹੋ ਗਿਆ ਹੈ, ਜਦੋਂਕਿ ਪੈਟਰੋਲ 40 ਤੋਂ 45 ਪੈਸੇ ਮਹਿੰਗਾ ਹੋ ਗਿਆ ਹੈ।
ਅੱਜ ਤੋਂ ਜਾਰੀ ਤੇਲ ਦੀਆਂ ਤਾਜ਼ਾ ਕੀਮਤਾਂ
ਦਿੱਲੀ: ਪੈਟਰੋਲ - 101.64 ਪ੍ਰਤੀ ਲੀਟਰ; ਡੀਜ਼ਲ - 89.87 ਰੁਪਏ ਪ੍ਰਤੀ ਲੀਟਰ
ਮੁੰਬਈ: ਪੈਟਰੋਲ - 107.71 ਰੁਪਏ ਪ੍ਰਤੀ ਲੀਟਰ; ਡੀਜ਼ਲ - 97.52 ਰੁਪਏ ਪ੍ਰਤੀ ਲੀਟਰ
ਕੋਲਕਾਤਾ: ਪੈਟਰੋਲ - ₹ 102.17 ਪ੍ਰਤੀ ਲੀਟਰ; ਡੀਜ਼ਲ - 92.97 ਰੁਪਏ ਪ੍ਰਤੀ ਲੀਟਰ
ਚੇਨਈ: ਪੈਟਰੋਲ - 99.36 ਰੁਪਏ ਪ੍ਰਤੀ ਲੀਟਰ; ਡੀਜ਼ਲ - 94.45 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ - 97.85 ਰੁਪਏ ਪ੍ਰਤੀ ਲੀਟਰ; ਡੀਜ਼ਲ - 89.61 ਰੁਪਏ ਪ੍ਰਤੀ ਲੀਟਰ
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।
ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।
ਇੱਥੇ ਵੇਖੋ- https://iocl.com/Products/PetrolDieselPrices.aspx
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ: Punjab Congress: ਵੱਡੀ ਖਬਰ! ਪ੍ਰਨੀਤ ਕੌਰ ਬਣ ਸਕਦੀ ਪੰਜਾਬ ਕਾਂਗਰਸ ਦੀ ਪ੍ਰਧਾਨ, ਸਿੱਧੂ ਨੂੰ ਮਨਾਉਣ ਲਈ ਤਿਆਰ ਨਹੀਂ ਹਾਈਕਮਾਨ- ਸੂਤਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/