Petrol Diesel Price: ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 8 ਅਪ੍ਰੈਲ 2024 ਨੂੰ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਜਦੋਂਕਿ ਕਈ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
ਦੱਸ ਦਈਏ ਕਿ ਦੇਸ਼ ਦੇ ਸਾਰੇ ਸ਼ਹਿਰਾਂ ਲਈ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਤੇਲ ਦੇ ਨਵੇਂ ਰੇਟ ਅੱਪਡੇਟ ਕੀਤੇ ਜਾਂਦੇ ਹਨ। ਬੇਸ਼ੱਕ ਅੱਜ ਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ। ਅਜਿਹੇ 'ਚ ਤੇਲ ਪੁਆਉਣ ਤੋਂ ਪਹਿਲਾਂ ਇਹ ਪਤਾ ਲਾਉਣਾ ਜ਼ਰੂਰੀ ਹੈ ਕਿ ਅੱਜ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ (Petrol Diesel Rate Today) ਕਿਸ ਕੀਮਤ 'ਤੇ ਉਪਲਬਧ ਹੈ। ਆਓ ਜਾਣਦੇ ਹਾਂ...
ਇਹ ਵੀ ਪੜ੍ਹੋ: Gold Silver Record High: ਸੋਨੇ ਨੇ ਤੋੜੇ ਸਾਰੇ ਰਿਕਾਰਡ, ਪਹਿਲੀ ਵਾਰ 71 ਹਜ਼ਾਰ ਤੋਂ ਪਾਰ ਹੋਇਆ ਸੋਨਾ, ਚਾਂਦੀ ਹੋਈ ਇੰਨੀ ਮਹਿੰਗੀ
ਮੈਟਰੋ ਵਿੱਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
1. ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
2. ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।
3. ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
4. ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਇਨ੍ਹਾਂ ਰਾਜਾਂ 'ਚ ਪੈਟਰੋਲ-ਡੀਜ਼ਲ ਹੋਏ ਮਹਿੰਗੇ
ਸੂਬਾ ਪੱਧਰ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਬਿਹਾਰ 'ਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋਇਆ ਹੈ। ਇੱਥੇ ਪੈਟਰੋਲ ਦੀ ਕੀਮਤ 22 ਪੈਸੇ ਵਧ ਕੇ 107.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਤੇ ਡੀਜ਼ਲ 21 ਪੈਸੇ ਵਧ ਕੇ 94.02 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਅੱਜ ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਰਾਜਸਥਾਨ, ਤੇਲੰਗਾਨਾ, ਯੂਪੀ ਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਅਸਾਮ, ਗੋਆ, ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ, ਮਨੀਪੁਰ, ਤਾਮਿਲਨਾਡੂ ਤੇ ਉਤਰਾਖੰਡ ਵਿੱਚ ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਬਾਕੀ ਸੂਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ।
ਇੰਝ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ ਚੈੱਕ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: Stock Market Record: ਸੈਂਸੈਕਸ ਨੇ ਬਣਾਇਆ ਨਵਾਂ ਰਿਕਾਰਡ, 74,555 ਦੇ ਹਾਈ ਰਿਕਾਰਡ ‘ਤੇ ਖੁੱਲ੍ਹਿਆ ਬਾਜ਼ਾਰ