Petrol Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਤੁਹਾਡੇ ਸ਼ਹਿਰ 'ਚ ਮਹਿੰਗਾ ਜਾਂ ਸਸਤਾ? ਜਾਣੋ ਤਾਜ਼ਾ ਰੇਟ
Petrol Diesel Rate: ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 2 ਅਪ੍ਰੈਲ ਨੂੰ ਜਾਰੀ ਕੀਤੀਆਂ ਗਈਆਂ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਦੇ ਵਿੱਚ ਕੀਮਤਾਂ ਘੱਟੀਆਂ ਜਾਂ ਵਧੀਆਂ...
Petrol Diesel Price: ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 2 ਅਪ੍ਰੈਲ ਨੂੰ ਜਾਰੀ ਕੀਤੀਆਂ ਗਈਆਂ ਹਨ (Petrol Diesel Price 2 April 2024)। ਹਰ ਰੋਜ਼ ਦੀ ਤਰ੍ਹਾਂ ਸਰਕਾਰੀ ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ। ਜਿਸ ਦੇ ਅਨੁਸਾਰ ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਰਾਸ਼ਟਰੀ ਪੱਧਰ 'ਤੇ ਸਥਿਰ ਹਨ। ਹਾਲਾਂਕਿ ਜੇਕਰ ਸੂਬਾ ਪੱਧਰ 'ਤੇ ਗੱਲ ਕਰੀਏ ਤਾਂ ਕਈ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਦਿੱਲੀ ਸਮੇਤ ਹੋਰ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
HPCL ਦੀ ਵੈੱਬਸਾਈਟ ਦੇ ਅਨੁਸਾਰ, ਇਹ ਦੇਸ਼ ਦੇ ਮਹਾਨਗਰਾਂ ਵਿੱਚ ਈਂਧਨ ਦੀ ਕੀਮਤ ਹੈ
ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
ਪਟਨਾ ਸਮੇਤ ਹੋਰ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-Diesel Rates)
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ।
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ
ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
ਹਰ ਸ਼ਹਿਰ ਵਿੱਚ ਕੀਮਤਾਂ ਵੱਖਰੀਆਂ ਕਿਉਂ ਹਨ?
ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਇਹ ਸਵਾਲ ਆਉਂਦਾ ਹੈ ਕਿ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੱਕੋ ਜਿਹੀਆਂ ਕਿਉਂ ਨਹੀਂ ਹਨ? ਦਰਅਸਲ, ਪੈਟਰੋਲ ਅਤੇ ਡੀਜ਼ਲ ਜੀਐਸਟੀ ਦੇ ਦਾਇਰੇ ਵਿੱਚ ਨਹੀਂ ਆਉਂਦੇ ਹਨ। ਇਸ ਕਾਰਨ ਰਾਜ ਸਰਕਾਰ ਵੱਲੋਂ ਇਸ 'ਤੇ ਵੈਟ ਟੈਕਸ ਲਗਾਇਆ ਜਾਂਦਾ ਹੈ। ਵੈਟ ਟੈਕਸ ਦੀ ਦਰ ਹਰ ਰਾਜ ਵਿੱਚ ਵੱਖਰੀ ਹੁੰਦੀ ਹੈ। ਇਹੀ ਕਾਰਨ ਹੈ ਕਿ ਦੇਸ਼ ਦੇ ਸਾਰੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹਨ।