ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ 34 ਤੋਂ 37 ਪੈਸੇ ਵਧੀ ਹੈ, ਜਦਕਿ ਪੈਟਰੋਲ ਦੀ ਕੀਮਤ 26 ਤੋਂ 30 ਪੈਸੇ ਵਧੀ ਹੈ।

ਦਿੱਲੀ 'ਚ ਪੈਟਰੋਲ ਦੀ ਕੀਮਤ 102.94 ਰੁਪਏ ਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 108.96 ਰੁਪਏ ਤੇ ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.65 ਰੁਪਏ ਤੇ ਡੀਜ਼ਲ ਦੀ ਕੀਮਤ 94.53 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ 100.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 95.93 ਰੁਪਏ ਪ੍ਰਤੀ ਲੀਟਰ ਹੈ।

ਜਾਣੋ ਪ੍ਰਮੁੱਖ ਮਹਾਨਗਰਾਂ 'ਚ ਕਿੰਨੀ ਹੈ ਕੀਮਤ?

ਅੱਜ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ 'ਚ 1 ਲੀਟਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਹਨ -

ਸ਼ਹਿਰ   ਡੀਜ਼ਲ   ਪੈਟਰੋਲਦਿੱਲੀ    91.42     102.94ਮੁੰਬਈ   99.17     108.96ਕੋਲਕਾਤਾ         94.53     103.65ਚੇਨਈ   95.93     100.49(ਪੈਟਰੋਲ-ਡੀਜ਼ਲ ਦੀ ਕੀਮਤ ਰੁਪਏ ਪ੍ਰਤੀ ਲੀਟਰ ਹੈ।)

ਇਨ੍ਹਾਂ ਸੂਬਿਆਂ 'ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ

ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਤੇ ਲੱਦਾਖ 'ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।

ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਤੁਸੀਂ ਐਸਐਮਐਸ ਰਾਹੀਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਤੁਹਾਨੂੰ RSP ਤੇ ਆਪਣਾ ਸ਼ਹਿਰ ਦਾ ਕੋਡ ਲਿਖਣ ਦੀ ਜ਼ਰੂਰਤ ਹੈ ਤੇ ਇਸ ਨੂੰ 9224992249 ਨੰਬਰ 'ਤੇ ਭੇਜੋ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲੇਗਾ।

ਦੱਸ ਦੇਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਇਨ੍ਹਾਂ ਮਾਪਦੰਡਾਂ ਦੇ ਆਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ। ਡੀਲਰ ਉਹ ਲੋਕ ਹਨ, ਜੋ ਪੈਟਰੋਲ ਪੰਪ ਚਲਾ ਰਹੇ ਹਨ। ਉਹ ਟੈਕਸ ਅਤੇ ਉਨ੍ਹਾਂ ਦੇ ਆਪਣੇ ਹਾਸ਼ੀਏ ਨੂੰ ਜੋੜਨ ਤੋਂ ਬਾਅਦ ਖ਼ਪਤਕਾਰਾਂ ਨੂੰ ਖੁਦ ਪ੍ਰਚੂਨ ਕੀਮਤਾਂ 'ਤੇ ਪੈਟਰੋਲ ਵੇਚਦੇ ਹਨ। ਪੈਟਰੋਲ ਰੇਟ ਤੇ ਡੀਜ਼ਲ ਰੇਟ 'ਚ ਇਹ ਲਾਗਤ ਵੀ ਜੋੜੀ ਜਾਂਦੀ ਹੈ।