Petrol Diesel Price in 16 November 2022: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਅਜਿਹੇ 'ਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਸ ਦਾ ਅਸਰ ਘਰੇਲੂ ਬਾਜ਼ਾਰ 'ਤੇ ਪੈ ਰਿਹਾ ਹੈ ਜਾਂ ਨਹੀਂ। ਬੁੱਧਵਾਰ ਨੂੰ ਕੁਝ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੁਝ ਬਦਲਾਅ ਦੇਖਿਆ ਗਿਆ ਹੈ ਪਰ ਦੇਸ਼ ਦੇ ਚਾਰ ਮਹਾਨਗਰਾਂ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ 'ਚ ਇਹ ਆਪਣੀ ਪੁਰਾਣੀ ਕੀਮਤ 'ਤੇ ਬਰਕਰਾਰ ਹੈ। ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਜਿਵੇਂ ਕਿ ਹਿੰਦੁਸਤਾਨ ਪੈਟਰੋਲੀਅਮ, ਇੰਡੀਅਨ ਆਇਲ ਅਤੇ ਭਾਰਤ ਪੈਟਰੋਲੀਅਮ ਨੇ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅਸੀਂ ਤੁਹਾਨੂੰ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਦੇ ਰਹੇ ਹਾਂ।


ਜਾਣੋ ਦੇਸ਼ ਦੇ ਵੱਡੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ


ਦਿੱਲੀ-ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਚੇਨਈ-ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਮੁੰਬਈ—ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਪਟਨਾ— ਪੈਟਰੋਲ 108.12 ਰੁਪਏ, ਡੀਜ਼ਲ 94.86 ਰੁਪਏ ਪ੍ਰਤੀ ਲੀਟਰ
ਲਖਨਊ— ਪੈਟਰੋਲ 96.57 ਰੁਪਏ, ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਗਾਜ਼ੀਆਬਾਦ— ਪੈਟਰੋਲ 96.58 ਰੁਪਏ, ਡੀਜ਼ਲ 89.75 ਰੁਪਏ ਪ੍ਰਤੀ ਲੀਟਰ
ਲਖਨਊ— ਪੈਟਰੋਲ 96.57 ਰੁਪਏ, ਡੀਜ਼ਲ 89.76 ਰੁਪਏ ਪ੍ਰਤੀ ਲੀਟਰ


ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ


ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ WTI ਕੱਚੇ ਤੇਲ ਦੀ ਕੀਮਤ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 86.81 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 93.76 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਅਜਿਹੇ 'ਚ ਇਸ ਉਥਲ-ਪੁਥਲ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਤੇਲ ਉਤਪਾਦਕ ਦੇਸ਼ਾਂ ਦੇ ਸਮੂਹ ਨੇ ਫੈਸਲਾ ਕੀਤਾ ਸੀ ਕਿ ਉਹ ਆਪਣੇ ਕੱਚੇ ਤੇਲ ਦੇ ਉਤਪਾਦਨ ਨੂੰ ਘੱਟ ਕਰਨਗੇ। ਇਸ ਫੈਸਲੇ ਦੇ ਬਾਅਦ ਤੋਂ ਹੀ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।


ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਕੀਮਤ ਕਿਵੇਂ ਚੈੱਕ ਕਰੋ-


ਜੇ ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਕੀਮਤ ਨੂੰ ਚੈੱਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਸਿਰਫ਼ ਇੱਕ ਐਸਐਮਐਸ ਭੇਜ ਕੇ ਚੈੱਕ ਕਰ ਸਕਦੇ ਹੋ। ਇਸਦੇ ਲਈ, HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਭੇਜੋ। ਦੂਜੇ ਪਾਸੇ, ਇੰਡੀਅਨ ਆਇਲ (IOC) ਦੇ ਗਾਹਕਾਂ ਨੂੰ RSP <ਡੀਲਰ ਕੋਡ> 9224992249 'ਤੇ ਭੇਜਣਾ ਚਾਹੀਦਾ ਹੈ। ਜੇਕਰ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ-ਡੀਜ਼ਲ ਦੀ ਕੀਮਤ ਦੀ ਜਾਂਚ ਕਰਨ ਲਈ RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਇਸ ਤੋਂ ਇਲਾਵਾ ਕੰਪਨੀਆਂ ਤੁਹਾਨੂੰ ਸ਼ਹਿਰ ਦੀ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਸੰਦੇਸ਼ ਮੈਸੇਜ ਰਾਹੀਂ ਭੇਜਣਗੀਆਂ।