Petrol Diesel Price Today: ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਰੇਟ ਜਾਰੀ ਕਰ ਦਿੱਤੇ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਪਹਿਲਾ ਮੌਕਾ ਹੈ ਜਦੋਂ 3 ਨਵੰਬਰ ਤੋਂ ਬਾਅਦ ਹੁਣ ਤੱਕ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ ਹਨ। ਦਰਅਸਲ ਪਿਛਲੇ ਸਾਲ 3 ਨਵੰਬਰ ਨੂੰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਦੀ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ ਨੇ ਵੀ ਪੈਟਰੋਲ 'ਤੇ ਵੈਟ ਘਟਾ ਦਿੱਤਾ ਹੈ। ਉਦੋਂ ਤੋਂ ਤੇਲ ਦੀ ਕੀਮਤ 'ਚ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ।


ਕੱਚੇ ਤੇਲ ਦੀਆਂ ਕੀਮਤਾਂ 80 ਡਾਲਰ ਦੇ ਨੇੜੇ


ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧੇ ਤੋਂ ਬਾਅਦ ਇੱਕ ਵਾਰ ਫਿਰ ਤੋਂ ਇਨ੍ਹਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ 'ਚ ਸੁਸਤੀ ਹੈ, ਇਸ ਦੇ ਬਾਵਜੂਦ ਇਸ ਦੀਆਂ ਕੀਮਤਾਂ 80 ਡਾਲਰ ਦੇ ਕਰੀਬ ਪਹੁੰਚ ਗਈਆਂ ਹਨ। ਜੋ ਕਿ ਇੱਕ-ਦੋ ਦਿਨ ਪਹਿਲਾਂ ਤੱਕ 78 ਡਾਲਰ ਪ੍ਰਤੀ ਬੈਰਲ ਸੀ।


ਅੱਜ WTI ਕਰੂਡ ਦੀਆਂ ਕੀਮਤਾਂ 0.21 ਫੀਸਦੀ ਦੀ ਗਿਰਾਵਟ ਦੇ ਬਾਵਜੂਦ 76.83 ਡਾਲਰ 'ਤੇ ਪਹੁੰਚ ਗਈਆਂ ਹਨ। ਦੂਜੇ ਪਾਸੇ ਬ੍ਰੈਂਟ ਕਰੂਡ ਦੀਆਂ ਕੀਮਤਾਂ ਵੀ ਅੱਜ 0.25 ਫੀਸਦੀ ਦੀ ਗਿਰਾਵਟ ਨਾਲ 79.80 ਡਾਲਰ 'ਤੇ ਆ ਗਈਆਂ ਹਨ।


ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਇਸ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਅੱਜ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਜਦਕਿ ਇਕ ਲੀਟਰ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।


ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 101.40 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 91.43 ਰੁਪਏ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਅੱਜ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।


ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਚੰਡੀਗੜ੍ਹ- ਪੈਟਰੋਲ 94.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.90 ਰੁਪਏ ਪ੍ਰਤੀ ਲੀਟਰ


ਅੰਮ੍ਰਿਤਸਰ- ਪੈਟਰੋਲ 95.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.42 ਰੁਪਏ ਪ੍ਰਤੀ ਲੀਟਰ


ਜਲੰਧਰ- ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.00 ਰੁਪਏ ਪ੍ਰਤੀ ਲੀਟਰ


ਲੁਧਿਆਣਾ- ਪੈਟਰੋਲ 95.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.40 ਰੁਪਏ ਪ੍ਰਤੀ ਲੀਟਰ


ਪਠਾਨਕੋਟ- ਪੈਟਰੋਲ 95.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.76 ਰੁਪਏ ਪ੍ਰਤੀ ਲੀਟਰ


ਪਟਿਆਲਾ- ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.20 ਰੁਪਏ ਪ੍ਰਤੀ ਲੀਟਰ



ਇਹ ਵੀ ਪੜ੍ਹੋ: Omicron ਨੂੰ ਲੈ ਕੇ WHO ਦੀ ਚੇਤਾਵਨੀ, ਕਿਹਾ- ਸਾਵਧਾਨੀ ਵਰਤਣੀ ਬਹੁਤ ਜ਼ਰੂਰੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904