Petrol-Diesel Price Hike: ਅਗਲੇ 11 ਦਿਨਾਂ 'ਚ 12 ਰੁਪਏ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ! ਜਲਦ ਕਰਵਾ ਲਓ ਟੈਂਕੀ ਫੁਲ
Petrol-Diesel Price: ਰਿਪੋਰਟ ਮੁਤਾਬਕ ਆਉਣ ਵਾਲੇ 11 ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 12 ਰੁਪਏ ਦਾ ਵਾਧਾ ਹੋ ਸਕਦਾ ਹੈ।
Petrol diesel price may hike 12 rupees after election 2022 today petrol price india petrol price
Petrol-Diesel Price Hike: ਦੇਸ਼ ਭਰ 'ਚ ਚੱਲ ਰਹੀਆਂ ਚੋਣਾਂ ਦੌਰਾਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਾਫੀ ਸਮੇਂ ਤੋਂ ਸਥਿਰ ਹਨ, ਇਨ੍ਹਾਂ 'ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਪਰ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਖ਼ਤਮ ਹੋਣ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਉਛਾਲ ਆਇਆ ਹੈ। ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਪਗ 4 ਮਹੀਨਿਆਂ ਤੋਂ ਸਥਿਰ ਹਨ।
12 ਰੁਪਏ ਤੱਕ ਵਧ ਸਕਦੀਆਂ ਹਨ ਕੀਮਤਾਂ
ਆਈਸੀਆਈਸੀਆਈ ਸਕਿਓਰਿਟੀਜ਼ ਵੱਲੋਂ ਜਾਰੀ ਰਿਪੋਰਟ ਮੁਤਾਬਕ ਆਉਣ ਵਾਲੇ 11 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 12 ਰੁਪਏ ਦਾ ਵਾਧਾ ਹੋ ਸਕਦਾ ਹੈ। ਚੋਣਾਂ ਦੇ ਨਤੀਜੇ 10 ਤਰੀਕ ਨੂੰ ਐਲਾਨੇ ਜਾਣਗੇ, ਜਿਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲੇਗਾ।
ਰਿਪੋਰਟ ਵਿੱਚ ਮਿਲੀ ਜਾਣਕਾਰੀ
ਦੱਸ ਦੇਈਏ ਕਿ ICICI ਸਕਿਓਰਿਟੀਜ਼ ਵਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ, ਪ੍ਰਚੂਨ ਤੇਲ ਵੇਚਣ ਵਾਲਿਆਂ ਨੂੰ ਲਾਗਤ ਦੀ ਵਸੂਲੀ ਲਈ 16 ਮਾਰਚ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 12 ਰੁਪਏ ਪ੍ਰਤੀ ਲੀਟਰ ਤੋਂ ਵੱਧ ਦਾ ਵਾਧਾ ਕਰਨ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਜੇਕਰ ਅਸੀਂ ਇਸ ਵਿਚ ਤੇਲ ਕੰਪਨੀਆਂ ਦੀ ਲਾਗਤ ਨੂੰ ਵੀ ਸ਼ਾਮਲ ਕਰੀਏ ਤਾਂ ਲਗਪਗ 15.1 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦੀ ਜ਼ਰੂਰਤ ਹੈ।
10 ਮਾਰਚ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਜੇ.ਪੀ ਮੋਰਗਨ ਮੁਤਾਬਕ ਜੇਕਰ ਅਗਲੇ 5 ਦਿਨਾਂ 'ਚ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ ਤਾਂ ਉਸ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਸਕਦਾ ਹੈ। ਦੱਸ ਦੇਈਏ ਕਿ ਤੇਲ ਦੀਆਂ ਕੀਮਤਾਂ 'ਚ ਰੋਜ਼ਾਨਾ ਵਾਧਾ ਹੋ ਸਕਦਾ ਹੈ। ਯੂਪੀ ਵਿੱਚ 10 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਦੀ ਗਿਣਤੀ ਹੋਵੇਗੀ।
2 ਸਤੰਬਰ ਤੋਂ ਸਥਿਰ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਇਸ ਤੋਂ ਇਲਾਵਾ ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਯੂਕਰੇਨ ਸੰਕਟ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ ਆਇਆ ਹੈ। ਮੌਜੂਦਾ ਸਮੇਂ 'ਚ ਕੱਚੇ ਤੇਲ ਦੀ ਕੀਮਤ ਲਗਪਗ 110 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 2 ਸਤੰਬਰ ਤੋਂ ਪਹਿਲਾਂ ਵਾਂਗ ਹੀ ਬਰਕਰਾਰ ਹਨ।
ਕੱਚੇ ਤੇਲ ਦੀ ਕੀਮਤ 'ਚ 57 ਫੀਸਦੀ ਦਾ ਵਾਧਾ
ਦੱਸ ਦੇਈਏ ਕਿ ਸਤੰਬਰ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 'ਚ ਕਰੀਬ 57 ਫੀਸਦੀ ਦਾ ਉਛਾਲ ਦੇਖਿਆ ਗਿਆ ਹੈ।
ਇਹ ਵੀ ਪੜ੍ਹੋ: Pakistan Milk Price: ਪਾਕਿਸਤਾਨ 'ਚ ਮਹਿੰਗਾਈ ਦੀ ਮਾਰ, ਪੈਟਰੋਲ ਤੋਂ ਬਾਅਦ ਹੁਣ ਦੁੱਧ 200 ਰੁਪਏ ਪ੍ਰਤੀ ਲੀਟਰ ਤੋਂ ਪਾਰ