ਨਵੀਂ ਦਿੱਲੀ: ਘਰੇਲੂ ਬਾਜ਼ਾਰ 'ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ 7ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ (Petrol, Diesel Prices) 'ਚ ਵਾਧਾ ਨਹੀਂ ਕੀਤਾ। ਇਸ ਤੋਂ ਪਹਿਲਾਂ 27 ਫਰਵਰੀ ਨੂੰ ਪੈਟਰੋਲ-ਡੀਜ਼ਲ ਦੀ ਕੀਮਤ ਇਤਿਹਾਸਕ ਪੱਧਰ 'ਤੇ ਪਹੁੰਚ ਗਈ ਸੀ। ਦੇਸ਼ ਦੀ ਰਾਜਧਾਨੀ ਵਿਚ ਪੈਟਰੋਲ 91.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.47 ਰੁਪਏ ਪ੍ਰਤੀ ਲੀਟਰ ਹੈ।


ਇਸ ਦੇ ਨਾਲ ਹੀ ਦੱਸ ਦਈਏ ਕਿ ਫਰਵਰੀ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 16 ਦਿਨ ਵਾਧਾ ਹੋਇਆ ਹੈ। ਇਸ ਦੌਰਾਨ ਦਿੱਲੀ ਵਿੱਚ ਪੈਟਰੋਲ 4.74 ਰੁਪਏ ਅਤੇ ਡੀਜ਼ਲ 4.52 ਰੁਪਏ ਮਹਿੰਗਾ ਹੋ ਗਿਆ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 1 ਜਨਵਰੀ ਤੋਂ ਪੈਟਰੋਲ 7.36 ਰੁਪਏ ਮਹਿੰਗਾ ਹੋਇਆ ਹੈ।


ਹੁਣ ਜਾਣੋ ਮੈਟਰੋ ਸਿਟੀਜ਼ 'ਚ ਤੇਲ ਦੀਆਂ ਕੀਮਤਾਂ:


ਸ਼ਨੀਵਾਰ ਨੂੰ ਦਿੱਲੀ ਵਿੱਚ 6 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਪੈਟਰੋਲ ਦੀ ਕੀਮਤ 91.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 81.47 ਰੁਪਏ ਪ੍ਰਤੀ ਲੀਟਰ ਹੈ।


ਮੁੰਬਈ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ। ਪੈਟਰੋਲ ਦੀ ਕੀਮਤ 97.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.60 ਰੁਪਏ ਪ੍ਰਤੀ ਲੀਟਰ ਹੈ।


ਕੋਲਕਾਤਾ ਵਿੱਚ ਵੀ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ 91.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 84.35 ਰੁਪਏ ਪ੍ਰਤੀ ਲੀਟਰ ਹਨ।


ਜੇਕਰ ਚੇਨਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਵਾਧਾ ਨਹੀਂ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ 93.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 86.45 ਰੁਪਏ ਪ੍ਰਤੀ ਲੀਟਰ ਹਨ।


ਇਸ ਤਰ੍ਹਾਂ ਤੇਲ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਹਨ:


ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਅਤੇ ਰੁਪਏ ਅਤੇ ਡਾਲਰ ਦੇ ਅੰਤਰ 'ਤੇ ਨਿਰਭਰ ਕਰਦੀ ਹੈ। ਪੈਟਰੋਲ ਦੀ ਅਧਾਰ ਕੀਮਤ ਕੱਚੇ ਤੇਲ ਦੀ ਕੀਮਤ 'ਤੇ ਨਿਰਧਾਰਤ ਕੀਤੀ ਜਾਂਦੀ ਹੈ।


ਇਹ ਵੀ ਪੜ੍ਹੋ: Bollywood Celebs CBI Raid: ਤਾਪਸੀ ਪਨੂੰ ਨੇ ਆਪਣੇ ਘਰ ਹੋਈ ਆਈ ਵਿਭਾਗ ਦੀ ਛਾਪੇਮਾਰੀ 'ਤੇ ਤੋੜੀ ਚੁੱਪੀ, ਕਿਹਾ ਇਹ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904