Fuel Price in India: ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪੈਟਰੋਲ ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ। ਹਾਲਾਂਕਿ ਕੁਝ ਵੱਡੇ ਅਤੇ ਛੋਟੇ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਕਈ ਮਹਾਨਗਰਾਂ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਨਵੀਂ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਹੈ।
ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ 'ਚ ਵਿਕ ਰਿਹਾ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਿੱਥੇ ਬਦਲਾਅ
ਨੋਇਡਾ 'ਚ ਪੈਟਰੋਲ 35 ਪੈਸੇ ਸਸਤਾ 96.59 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਜਦਕਿ ਡੀਜ਼ਲ 35 ਪੈਸੇ ਸਸਤਾ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗੁਰੂਗ੍ਰਾਮ 'ਚ ਪੈਟਰੋਲ 21 ਪੈਸੇ ਮਹਿੰਗਾ ਹੋ ਕੇ 96.97 ਰੁਪਏ ਅਤੇ ਡੀਜ਼ਲ 20 ਪੈਸੇ ਮਹਿੰਗਾ ਹੋ ਕੇ 89.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇੱਥੇ ਵੀ ਵਧੀਆਂ ਪੈਟਰੋਲ ਦੀਆਂ ਕੀਮਤਾਂ
ਗਾਜ਼ੀਆਬਾਦ ਵਿੱਚ ਪੈਟਰੋਲ 14 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 13 ਪੈਸੇ ਮਹਿੰਗਾ ਹੋ ਕੇ 89.75 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜੈਪੁਰ 'ਚ ਡੀਜ਼ਲ 24 ਪੈਸੇ ਵਧ ਕੇ 93.99 ਰੁਪਏ ਅਤੇ ਪੈਟਰੋਲ 27 ਪੈਸੇ ਵਧ ਕੇ 108.78 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ 'ਚ ਪੈਟਰੋਲ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ ਹੈ। ਇੱਥੇ ਪੈਟਰੋਲ 107.54 ਰੁਪਏ ਅਤੇ ਡੀਜ਼ਲ 94.32 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਕੱਚੇ ਤੇਲ ਦੀ ਕੀਮਤ ਵਿੱਚ ਵਾਧਾ
ਕੌਮਾਂਤਰੀ ਬਾਜ਼ਾਰ 'ਚ ਕੁਝ ਦਿਨਾਂ ਤੋਂ ਕੱਚੇ ਤੇਲ ਦੀ ਕੀਮਤ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। WTI ਕੱਚੇ ਤੇਲ ਦੀ ਕੀਮਤ 0.35 ਫੀਸਦੀ ਵਧ ਕੇ 71.44 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਡ ਕੱਚੇ ਤੇਲ ਦੀ ਕੀਮਤ 0.40 ਫੀਸਦੀ ਵਧ ਕੇ 75.30 ਡਾਲਰ ਪ੍ਰਤੀ ਬੈਰਲ ਹੋ ਗਈ।
ਕਿਵੇਂ ਪਤਾ ਕਰੀਏ ਤੇਲ ਦੇ ਰੇਟ
ਤੇਲ ਕੰਪਨੀਆਂ ਹਰ ਰੋਜ਼ ਪੈਟਰੋਲ ਡੀਜ਼ਲ ਦੇ ਰੇਟ ਜਾਰੀ ਕਰਦੀਆਂ ਹਨ। BPCL ਗਾਹਕ ਨਵੀਂ ਕੀਮਤ ਦੀ ਜਾਂਚ ਕਰਨ ਲਈ <ਡੀਲਰ ਕੋਡ> 9223112222 'ਤੇ ਭੇਜ ਸਕਦੇ ਹਨ। ਇਸ ਦੇ ਨਾਲ ਹੀ, ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP<ਡੀਲਰ ਕੋਡ> ਭੇਜ ਸਕਦੇ ਹਨ। HPCL ਗਾਹਕ ਨਵੀਂ ਕੀਮਤ ਦੀ ਜਾਂਚ ਕਰਨ ਲਈ HPPRICE <ਡੀਲਰ ਕੋਡ> ਨੂੰ 9222201122 'ਤੇ SMS ਕਰ ਸਕਦੇ ਹਨ।