Petrol Diesel Prices on 22 November : ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਇੱਥੇ ਕਰੋ ਚੈੱਕ
Petrol Diesel Prices: ਘਰੇਲੂ ਬਾਜ਼ਾਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 18ਵੇਂ ਦਿਨ ਵੀ ਜਿਉਂ ਦੀ ਤਿਉਂ ਬਰਕਰਾਰ ਹਨ। ਅੱਜ ਵੀ ਆਮ ਲੋਕਾਂ ਨੂੰ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਰਾਹਤ ਮਿਲੀ ਹੈ।
Petrol Diesel Prices Today: ਕੌਮਾਂਤਰੀ ਬਾਜ਼ਾਰ 'ਚ ਹਰ ਰੋਜ਼ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਵੀ ਬ੍ਰੈਂਟ ਕਰੂਡ ਅਤੇ WTI ਕਰੂਡ ਲਾਲ ਨਿਸ਼ਾਨ 'ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਘਰੇਲੂ ਬਾਜ਼ਾਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 18ਵੇਂ ਦਿਨ ਵੀ ਨਹੀਂ ਬਦਲੀਆਂ। ਇਸ ਮਹੀਨੇ ਹੁਣ ਤੱਕ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ।
ਦੱਸ ਦਈਏ ਕਿ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ, ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਸਸਤਾ ਹੋਇਆ ਸੀ। ਜੇਕਰ ਤੁਸੀਂ ਅੱਜ ਕਾਰ ਦੀ ਟੈਂਕੀ ਭਰਨ ਜਾ ਰਹੇ ਹੋ, ਤਾਂ ਉਸ ਤੋਂ ਪਹਿਲਾਂ ਅੱਜ ਤੇਲ ਦੀਆਂ ਨਵੀਂਆਂ ਕੀਮਤਾਂ ਜ਼ਰੂਰ ਚੈੱਕ ਕਰੋ।
IOCL ਨੇ ਜਾਰੀ ਕੀਤੀਆਂ ਪੈਟਰੋਲ ਡੀਜ਼ਲ ਦੀਆਂ ਤਾਜ਼ਾ ਕੀਮਤਾਂ
IOCL ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਹੈ। ਦੱਸ ਦੇਈਏ ਕਿ ਤੇਲ ਦੀਆਂ ਕੀਮਤਾਂ 7 ਨਵੰਬਰ ਤੋਂ ਲਗਾਤਾਰ ਸਥਿਰ ਹਨ।
-
ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।
-
ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਹੈ।
-
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।
-
ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 101.40 ਰੁਪਏ ਅਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ।
ਕੱਚੇ ਤੇਲ ਦੀਆਂ ਕੀਮਤਾਂ
Oilprice.com ਦੇ ਮੁਤਾਬਕ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ WTI ਕਰੂਡ 0.45 ਫੀਸਦੀ ਡਿੱਗ ਕੇ 75.60 ਡਾਲਰ ਪ੍ਰਤੀ ਬੈਰਲ 'ਤੇ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਬ੍ਰੈਂਟ ਕਰੂਡ ਦੀਆਂ ਕੀਮਤਾਂ 'ਚ 0.49 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 78.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ।
ਇਹ ਵੀ ਪੜ੍ਹੋ: Kisan Mahapanchayat: ਖੇਤੀ ਕਾਨੂੰਨ ਦੀ ਵਾਪਸੀ ਤੋਂ ਬਾਅਦ ਲਖਨਊ 'ਚ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: