ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਲਗਾਤਾਰ 12ਵੇਂ ਦਿਨ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 17 ਜੁਲਾਈ ਤੋਂ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਦੋਂਕਿ ਪੈਟਰੋਲ ਦੀ ਕੀਮਤ ਵਿੱਚ ਇਸ ਦਿਨ 29 ਤੋਂ 30 ਪੈਸੇ ਦਾ ਵਾਧਾ ਕੀਤਾ ਗਿਆ ਸੀ। ਉਦੋਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਵਧੀਆਂ। ਮੰਨਿਆ ਜਾ ਰਿਹਾ ਹੈ ਕਿ ਸੰਸਸਦ ਦੇ ਮੌਨਸੂਨ ਸੈਸ਼ਨ ਕਰਕੇ ਸਰਕਾਰ ਤੇਲ ਦੀਆਂ ਕੀਮਤਾਂ ਨਹੀਂ ਵਧਾ ਰਹੀ ਤੋਂ ਜੋ ਵਿਰੋਧੀ ਧਿਰਾਂ ਇਸ ਮੁੱਦੇ 'ਤੇ ਸਰਕਾਰ ਨੂੰ ਨਾ ਘੇਰ ਲੈਣ।


ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਪ੍ਰਤੀ ਲਿਟਰ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਅਤੇ ਡੀਜ਼ਲ ਦੀ ਕੀਮਤ 97.45 ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 102.08 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 93.02 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ਵਿੱਚ ਪੈਟਰੋਲ 100 ਤੋਂ ਪਾਰ ਹੋ ਗਿਆ ਹੈ, ਇੱਥੇ ਪੈਟਰੋਲ 102.49 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 94.39 ਰੁਪਏ ਪ੍ਰਤੀ ਲਿਟਰ ਹੈ।


ਵੱਡੇ ਮਹਾਂਨਗਰਾਂ ਵਿਚ ਡੀਜ਼ਲ ਤੇ ਪੈਟਰੋਲ ਦੀ ਅੱਜ ਦੀ ਕੀਮਤ


ਸ਼ਹਿਰ     ਡੀਜ਼ਲ     ਪੈਟਰੋਲ
ਦਿੱਲੀ         89.87             101.84
ਮੁੰਬਈ        97.45             107.83
ਕੋਲਕਾਤਾ    93.02             102.08
ਚੇਨਈ       94.39             102.49


(ਪੈਟਰੋਲ-ਡੀਜ਼ਲ ਦੀ ਇਹ ਕੀਮਤ ਪ੍ਰਤੀ ਲਿਟਰ ਹੈ)


ਇਨ੍ਹਾਂ ਰਾਜਾਂ ਵਿੱਚ 100 ਰੁਪਏ ਤੋਂ ਪਾਰ ਹੋਈ ਪੈਟਰੋਲ ਦੀ ਕੀਮਤ


ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਓਡੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ।


ਜਾਣੋ ਤੁਹਾਡੇ ਸ਼ਹਿਰ ਵਿੱਚ ਕੀਮਤ ਕਿੰਨੀ


ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ, ਤੁਹਾਨੂੰ ਆਰਐਸਪੀ ਅਤੇ ਆਪਣੇ ਸਿਟੀ ਕੋਡ ਨੂੰ ਲਿਖਣ ਤੇ ਇਸ ਨੂੰ 92249 92249 ਨੰਬਰ 'ਤੇ ਭੇਜਣ ਦੀ ਜ਼ਰੂਰਤ ਹੈ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹੋ।


ਇੱਥੇ ਚੈੱਕ ਕਰੋ- https://iocl.com/Products/PetrolDieselPrices.aspx


ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।


ਇਨ੍ਹਾਂ ਮਾਪਦੰਡਾਂ ਦੇ ਅਧਾਰ ’ਤੇ, ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਰੇਟ ਅਤੇ ਡੀਜ਼ਲ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ। ਡੀਲਰ ਪੈਟਰੋਲ ਪੰਪ ਚਲਾਉਣ ਵਾਲੇ ਲੋਕ ਹਨ। ਉਹ ਖੁਦ ਟੈਕਸਾਂ ਅਤੇ ਆਪਣੇ ਲਾਭ ਦੇ ਮਾਰਜਿਨ ਜੋੜਨ ਤੋਂ ਬਾਅਦ ਖਪਤਕਾਰਾਂ ਨੂੰ ਪ੍ਰਚੂਨ ਕੀਮਤਾਂ ਤੇ ਪੈਟਰੋਲ ਵੇਚਦੇ ਹਨ। ਇਹ ਲਾਗਤ ਪੈਟਰੋਲ ਰੇਟ ਅਤੇ ਡੀਜ਼ਲ ਰੇਟ ਵਿੱਚ ਵੀ ਸ਼ਾਮਲ ਕੀਤੀ ਜਾਂਦੀ ਹੈ।