Petrol-Diesel Prices Hike: ਚੰਡੀਗੜ੍ਹ: ਪੈਟਰੋਲ-ਡੀਜ਼ਲ (Petrol-Diesel) ਦੀਆਂ ਕੀਮਤਾਂ ਨਿੱਤ ਨਵਾਂ ਰਿਕਾਰਡ ਬਣਾ ਰਹੀਆਂ ਹਨ। ਪੰਜਾਬ 'ਚ 28 ਅਕਤੂਬਰ ਨੂੰ ਪੈਟਰੋਲ ਦੀ ਕੀਮਤ 109.23 ਰੁਪਏ ਪ੍ਰਤੀ ਲੀਟਰ (Petrol Price) ਹੋ ਗਈ ਹੈ। ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ (Diesel Price) ਲੀਟਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ 'ਚ ਡੀਜ਼ਲ ਦੀ ਕੀਮਤ 96.73 ਰੁਪਏ ਤੇ ਪੈਟਰੋਲ ਦੀ ਕੀਮਤ 104.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਮੱਧ ਪ੍ਰਦੇਸ਼ ਦੇ ਸਰਹੱਦੀ ਜ਼ਿਲੇ ‘ਚ ਪੈਟਰੋਲ 120 ਤੋਂ ਪਾਰ
ਉੱਧਰ, ਮੱਧ ਪ੍ਰਦੇਸ਼ ਦੇ ਸਰਹੱਦੀ ਜ਼ਿਲੇ ਅਨੂਪਪੁਰ ਜ਼ਿਲੇ ਈਂਧਨ ਕੀਮਤਾਂ ‘ਚ ਵਾਧੇ ਦਾ ਖ਼ਮਿਆਜ਼ਾ ਭੁਗਤ ਰਹੇ ਹਨ। ਬੁੱਧਵਾਰ ਜ਼ਿਲੇ ‘ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 110 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚ ਗਿਆ। ਇਸ ਤਰ੍ਹਾਂ ਛੱਤੀਸਗੜ ਤੇ ਮਹਾਰਾਸ਼ਟਰ ਦੀ ਸੀਮਾ ਨਾਲ ਲੱਗਦੇ ਬਾਲਾਘਾਟ ਜ਼ਿਲੇ ‘ਚ ਪੈਟਰੋਲ ਦੀ ਕੀਮਤ 119.23 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ।
ਦੱਸ ਦਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇਜ਼ਾਫਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 35 ਪੈਸੇ ਦਾ ਇਜ਼ਾਫਾ ਹੋਇਆ ਹੈ। ਇਸ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ 108 ਰੁਪਏ, 29 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ ਦਾ ਭਾਅ 97 ਰੁਪਏ 02 ਪੈਸੇ ‘ਤੇ ਪਹੁੰਚ ਗਿਆ ਹੈ।
ਇਸ ਤੋਂ ਇਕ ਦਿਨ ਪਹਿਲਾਂ, ਦਿੱਲੀ ‘ਚ ਬੁੱਧਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 35 ਪੈਸੇ ਦਾ ਇਜ਼ਾਫਾ ਕੀਤਾ ਗਿਆ ਸੀ। ਇਸ ਤੋਂ ਬਾਅਦ ਪੈਟਰੋਲ ਦੀ ਨਵੀਂ ਕੀਮਤ 107.94 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 96.67 ਰੁਪਏ ਲੀਟਰ ਹੋ ਗਈ ਸੀ। ਇਸ ਤੋਂ ਇਲਾਵਾ ਮੁੰਬਈ ‘ਚ ਪੈਟਰੋਲ 113.80 ਰੁਪਏ ਤੇ ਡੀਜ਼ਲ ਦੀ ਕੀਮਤ 104.75 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲ ਰਿਹਾ ਸੀ।
ਬੁੱਧਵਾਰ ਕੋਲਕਾਤਾ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 108.45 ਰੁਪਏ ਤਾਂ ਡੀਜ਼ਲ ਦੀ ਕੀਮਤ 99.78 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਚੇਨੱਈ ‘ਚ ਪੈਟਰੋਲ ਦੀ ਕੀਮਤ ਵਧ ਕੇ 104.83 ਰੁਪਏ ਪ੍ਰਤੀ ਲੀਟਰ ਤਾਂ ਡੀਜ਼ਲ ਦੀ ਕੀਮਤ 100.92 ਰੁਪਏ ਹੋ ਗਈਆਂ ਸਨ।
ਇਹ ਵੀ ਪੜ੍ਹੋ: ਗੁਰੂ ਨਾਨਕ ਦੇਵ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਪੁਲਿਸ ਦੀ ਗ੍ਰਿਫਤ ਤੋਂ ਬਾਹਰ, ਸਿੱਖ ਜਥੇਬੰਦੀਆਂ ਨੇ ਦਿੱਤਾ 48 ਘੰਟਿਆਂ ਦਾ ਸਮਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/