Petrol Diesel Price Today 16 December 2021: ਜਾਣੋ ਕੀ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਿਲੀ ਰਾਹਤ, ਜਾਣੋ ਤੇਲ ਦੀਆਂ ਤਾਜ਼ਾ ਕੀਮਤਾਂ
Petrol Diesel Prices Today: ਅੱਜ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੈਟਰੋਲ ਜਾਂ ਡੀਜ਼ਲ ਦੀ ਟੈਂਕੀ ਨੂੰ ਭਰਨ ਲਈ ਕਿੰਨੇ ਪੈਸੇ ਖਰਚ ਕਰਨੇ ਪੈਣਗੇ।
Petrol Diesel Price Today 16 December 2021: ਲਗਾਤਾਰ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਗੈਰ ਕਿਸੇ ਬਦਲਾਅ ਦੇ ਸਥਿਰ ਹਨ ਅਤੇ ਇਸ ਕਾਰਨ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਲਗਾਤਾਰ 42ਵੇਂ ਦਿਨ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਕਮੀ ਜਾਂ ਵਾਧਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਹੈ।
ਦੱਸ ਦਈਏ ਕਿ ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ ਅਤੇ ਨਾਈਮੈਕਸ ਕਰੂਡ 0.91 ਫੀਸਦੀ ਭਾਵ ਕਰੀਬ 1 ਫੀਸਦੀ ਦੇ ਵਾਧੇ ਨਾਲ 71.78 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਘਰੇਲੂ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਕਈ ਸੂਬਿਆਂ 'ਚ ਪੈਟਰੋਲ ਦੀ ਕੀਮਤ ਅਜੇ ਵੀ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਚੱਲ ਰਹੀ ਹੈ ਅਤੇ ਇਨ੍ਹਾਂ 'ਚ ਮੁੰਬਈ, ਸ਼੍ਰੀ ਗੰਗਾਨਗਰ ਦਾ ਨਾਂ ਪ੍ਰਮੁੱਖ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ
ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।
ਜਾਣੋ ਯੂਪੀ, ਐਮਪੀ ਅਤੇ ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ 95.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੈਟਰੋਲ 94.23 ਰੁਪਏ ਅਤੇ ਡੀਜ਼ਲ 80.09 ਰੁਪਏ ਪ੍ਰਤੀ ਡੀਜ਼ਲ ਵਿਕ ਰਿਹਾ ਹੈ।
ਇਸ ਦੇ ਨਾਲ ਹੀ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ ਦੀ ਕੀਮਤ 105.92 ਰੁਪਏ ਅਤੇ ਡੀਜ਼ਲ ਦੀ ਕੀਮਤ 91.09 ਰੁਪਏ ਪ੍ਰਤੀ ਲੀਟਰ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ 107.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.87 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਘਰ ਬੈਠੇ ਚੈੱਕ ਕਰੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਤੁਸੀਂ ਘਰ ਬੈਠੇ ਹੀ ਆਪਣੇ ਮੋਬਾਈਲ ਫੋਨ ਤੋਂ ਇੱਕ SMS ਭੇਜ ਕੇ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰ ਸਕਦੇ ਹੋ। ਇਸਦੇ ਲਈ, ਤੁਹਾਨੂੰ ਆਪਣੇ ਮੋਬਾਈਲ ਨੰਬਰ ਤੋਂ 9224992249 ਨੰਬਰ 'ਤੇ ਐਸਐਮਐਸ ਭੇਜਣਾ ਹੋਵੇਗਾ, ਜਿਸ ਤੋਂ ਬਾਅਦ ਉਸ ਦਿਨ ਦੀਆਂ ਤਾਜ਼ਾ ਦਰਾਂ ਇੱਕ ਮੈਸੇਜ ਵਿੱਚ ਤੁਹਾਡੇ ਕੋਲ ਆ ਜਾਣਗੀਆਂ। ਇਸ ਸੰਦੇਸ਼ ਨੂੰ ਭੇਜਣ ਲਈ, ਤੁਹਾਨੂੰ RSP<space> ਪੈਟਰੋਲ ਪੰਪ ਡੀਲਰ ਕੋਡ 92249 92249 'ਤੇ ਭੇਜਣਾ ਹੋਵੇਗਾ।
ਇਹ ਵੀ ਪੜ੍ਹੋ: Dominican Republic Plane Crash: ਡੋਮਿਨਿਕਨ ਰੀਪਬਲਿਕ 'ਚ ਜਹਾਜ਼ ਹਾਦਸਾ, 9 ਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin