Petrol Diesel Price Today, 23 August 2021: ਇੱਕ ਦਿਨ ਦੀ ਰਾਹਤ ਮਗਰੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਬ੍ਰੈਕ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂ
Petrol Diesel Rate Today: ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕਟੌਤੀ ਮਗਰੋਂ ਸੋਮਵਾਰ ਨੂੰ ਤੇਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ। ਅਜਿਹੀ ਸਥਿਤੀ ਵਿੱਚ ਜਾਣੋ ਤੁਹਾਡੇ ਸ਼ਹਿਰ ਵਿੱਚ ਤੇਲ ਦੀ ਕੀ ਕੀਮਤ ਹੈ?
Petrol Diesel Price: ਨਵੀਂ ਦਿੱਲੀ: ਜ਼ਿਆਦਾਤਰ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ ਅਤੇ ਕਈ ਸ਼ਹਿਰਾਂ ਵਿੱਚ ਡੀਜ਼ਲ ਵੀ 100 ਰੁਪਏ ਤੋਂ ਜ਼ਿਆਦਾ ਵਿਕ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਬਦਲਦੀਆਂ ਹਨ। ਤੇਲ ਕੰਪਨੀਆਂ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰਦੀਆਂ ਹਨ ਅਤੇ ਕੰਪਨੀਆਂ ਨੇ ਸੋਮਵਾਰ ਨੂੰ ਵੀ ਨਵੇਂ ਰੇਟ ਜਾਰੀ ਕੀਤੇ ਹਨ।
ਜੇਕਰ ਅਸੀਂ ਅੱਜ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਅੱਜ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਜਦੋਂ ਕਿ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੋਵਾਂ ਦੀ ਕੀਮਤ ਵਿੱਚ ਕਮੀ ਆਈ ਸੀ। ਐਤਵਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 20 ਪੈਸੇ ਦੀ ਕਟੌਤੀ ਕੀਤੀ ਗਈ ਸੀ, ਪਰ ਸੋਮਵਾਰ ਨੂੰ ਦਰਾਂ ਸਥਿਰ ਹਨ, ਯਾਨੀ ਇਨ੍ਹਾਂ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਲਗਾਤਾਰ ਤਿੰਨ ਦਿਨਾਂ ਲਈ ਡੀਜ਼ਲ ਦੇ ਰੇਟ ਘਟਾਏ ਗਏ ਸੀ। ਖਾਸ ਗੱਲ ਇਹ ਹੈ ਕਿ ਪੈਟਰੋਲ ਦੀ ਕੀਮਤ ਜੋ ਸ਼ਨੀਵਾਰ ਨੂੰ ਘਟਾਈ ਗਈ ਸੀ, ਲਗਪਗ 1 ਮਹੀਨੇ ਬਾਅਦ ਪੈਟਰੋਲ ਦੀ ਕੀਮਤ ਵਿੱਚ ਬਦਲਾਅ ਸੀ ਅਤੇ ਉਹ ਵੀ ਸਸਤਾ ਹੋਇਆ।
ਅੱਜ ਦੇ ਨਵੇਂ ਰੇਟ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਪੈਟਰੋਲ 101.64 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ 89.07 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਡੀਜ਼ਲ 96.64 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ 107. 66 ਰੁਪਏ ਪ੍ਰਤੀ ਲੀਟਰ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭਾਰੀ ਟੈਕਸਾਂ ਕਾਰਨ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਹਨ।
ਪ੍ਰਮੁੱਖ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ
ਸਿਟੀ ਪੈਟਰੋਲ (ਰੁਪਏ/ਲੀਟਰ) ਡੀਜ਼ਲ (ਰੁਪਏ/ਲੀਟਰ)
ਨਵੀਂ ਦਿੱਲੀ 101.64 89.07
ਮੁੰਬਈ 107.66 96.64
ਕੋਲਕਾਤਾ 101.93 92.13
ਚੇਨਈ 99.32 93.66
ਨੋਇਡਾ 98.92 89.64
ਬੰਗਲੁਰੂ 105.13 94.49
ਚੰਡੀਗੜ੍ਹ 97.80 88.77
ਦੱਸ ਦੇਈਏ ਕਿ ਕੀਮਤ ਵਿੱਚ ਵਾਧੇ ਤੋਂ ਬਾਅਦ 19 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। 4 ਮਈ ਤੋਂ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ, ਜਿਸ ਕਾਰਨ ਡੀਜ਼ਲ 9.08 ਰੁਪਏ ਪ੍ਰਤੀ ਲੀਟਰ ਤੋਂ ਵੱਧ ਮਹਿੰਗਾ ਹੋਇਆ।
ਇਹ ਵੀ ਪੜ੍ਹੋ: Anil Vij Health: ਹਰਿਆਣਾ ਦੇ ਗ੍ਰਹਿ ਮੰਤਰੀ ਦੀ ਸਿਹਤ ਵਿਗੜੀ, ਪੀਜੀਆਈ ਚੰਡੀਗੜ੍ਹ ਵਿੱਚ ਕਰਵਾਇਆ ਭਰਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin