ਪੜਚੋਲ ਕਰੋ

Petrol Diesel Price Today: ਨਵੇਂ ਸਾਲ ਤੋਂ ਪਹਿਲਾਂ ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

Petrol Diesel Price Today: ਅੱਜ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਕੁਝ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅੱਜ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਕੁਝ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਕੁਝ ਸੂਬੇ ਅਜਿਹੇ ਹਨ ਜਿੱਥੇ ਕੀਮਤਾਂ 'ਚ ਮਾਮੂਲੀ ਵਾਧਾ ਦੇਖਿਆ ਗਿਆ ਹੈ। 

ਅਜਿਹੇ 'ਚ ਪੈਟਰੋਲ ਪੰਪ 'ਤੇ ਜਾ ਕੇ ਤੇਲ ਭਰਵਾਉਣ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਜ਼ਰੂਰ ਚੈੱਕ ਕਰ ਲਵੋ। ਇਸ ਲਈ ਤੁਹਾਡੇ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਕਿੱਥੇ ਸਸਤਾ ਹੋਇਆ ਤੇ ਕਿੱਥੇ ਮਹਿੰਗਾ ਹੋਇਆ।

ਆਓ ਜਾਣਦੇ ਹਾਂ ਦੇਸ਼ ਦੇ ਸਾਰੇ ਮਹਾਨਗਰਾਂ ਤੇ ਵੱਖ-ਵੱਖ ਸੂਬਿਆਂ ਵਿੱਚ ਅੱਜ ਪੈਟਰੋਲ ਤੇ ਡੀਜ਼ਲ ਕਿਸ ਰੇਟ 'ਤੇ ਉਪਲਬਧ ਹੈ। ਅੱਜ ਜੇਕਰ ਦੇਸ਼ ਦੇ ਸਾਰੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਰਾਜਧਾਨੀ ਦਿੱਲੀ, ਮੁੰਬਈ ਤੇ ਕੋਲਕਾਤਾ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਜਦੋਂਕਿ ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 10 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 9 ਪੈਸੇ ਦੀ ਕਟੌਤੀ ਕੀਤੀ ਗਈ ਹੈ।

ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

1. ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ।

2. ਮੁੰਬਈ 'ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ।

3. ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।

4. ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।

ਜਾਣੋ ਦੇਸ਼ ਦੇ ਹੋਰ ਸੂਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਅੱਜ ਅਸਾਮ, ਅਰੁਣਾਚਲ ਪ੍ਰਦੇਸ਼, ਪੰਜਾਬ , ਚੰਡੀਗੜ੍ਹ, ਛੱਤੀਸਗੜ੍ਹ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਨੀਪੁਰ, ਮੇਘਾਲਿਆ, ਮਿਜ਼ੋਰਮ, ਤੇਲੰਗਾਨਾ, ਤਾਮਿਲਨਾਡੂ, ਨਾਗਾਲੈਂਡ, ਉੜੀਸਾ, ਪੰਜਾਬ, ਸਿੱਕਮ ਤੇ ਤ੍ਰਿਪੁਰਾ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। 

ਇਨ੍ਹਾਂ ਸੂਬਿਆਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ 

ਮਹਾਰਾਸ਼ਟਰ 'ਚ ਪੈਟਰੋਲ ਦੀ ਕੀਮਤ 'ਚ 61 ਪੈਸੇ ਦੀ ਕਮੀ ਕੀਤੀ ਗਈ ਹੈ, ਜਿਸ ਤੋਂ ਬਾਅਦ ਇੱਥੇ ਪੈਟਰੋਲ 106.35 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 59 ਪੈਸੇ ਦੀ ਕਮੀ ਆਈ ਹੈ ਤੇ ਇਹ 92.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਤੋਂ ਇਲਾਵਾ ਹਰਿਆਣਾ, ਰਾਜਸਥਾਨ ਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਕਮੀ ਆਈ ਹੈ। ਜਦੋਂਕਿ ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਬਿਹਾਰ ਤੇ ਕੇਰਲ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।

SMS ਰਾਹੀਂ ਜਾਣੋ ਪੈਟਰੋਲ ਤੇ ਡੀਜ਼ਲ ਦੇ ਰੇਟ

ਭਾਰਤ ਪੈਟਰੋਲੀਅਮ (ਬੀਪੀਸੀਐਲ), ਹਿੰਦੁਸਤਾਨ ਪੈਟਰੋਲੀਅਮ (ਐਚਪੀਸੀਐਲ) ਤੇ ਇੰਡੀਅਨ ਆਇਲ (ਆਈਓਐਲ) ਵਰਗੀਆਂ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੇ ਰੇਟ ਜਾਰੀ ਕੀਤੇ ਜਾਂਦੇ ਹਨ। ਇਹ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਤੈਅ ਹੁੰਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ SMS ਰਾਹੀਂ ਘਰ ਬੈਠੇ ਪੈਟਰੋਲ ਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ। 

ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ ਸਿਟੀ ਕੋਡ ਦੇ ਨਾਲ RSP ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਨੰਬਰ 9223112222 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਐਚਪੀਸੀਐਲ ਦੇ ਖਪਤਕਾਰ HP ਪ੍ਰਾਈਸ ਟਾਈਪ ਕਰਕੇ 9222201122 ਨੰਬਰ 'ਤੇ ਭੇਜ ਕੇ ਪੈਟਰੋਲ ਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget