Petrol and Diesel Price Today 27 Sept 2021: ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਲਗਾਤਾਰ ਦੂਜੇ ਦਿਨ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ
Petrol and Diesel Price Today: ਭਾਰਤੀ ਬਾਜ਼ਾਰ 'ਚ ਡੀਜ਼ਲ ਲਗਾਤਾਰ ਦੂਜੇ ਦਿਨ ਮਹਿੰਗਾ ਹੋ ਗਿਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।
Petrol and Diesel Prices: ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਹਨ। ਭਾਰਤੀ ਤੇਲ ਕੰਪਨੀਆਂ ਨੇ ਸੋਮਵਾਰ 27 ਸਤੰਬਰ 2021 ਲਈ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟ ਜਾਰੀ ਕੀਤੇ ਹਨ। ਘਰੇਲੂ ਬਾਜ਼ਾਰ ਵਿੱਚ ਡੀਜ਼ਲ ਲਗਾਤਾਰ ਦੂਜੇ ਦਿਨ ਮਹਿੰਗਾ ਹੋਇਆ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।
ਤੇਲ ਕੰਪਨੀਆਂ ਦੇ ਤਾਜ਼ਾ ਅਪਡੇਟਸ ਅਨੁਸਾਰ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀਐਲ) ਮੁਤਾਬਕ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ (ਸੋਮਵਾਰ) ਲਗਾਤਾਰ 22ਵੇਂ ਦਿਨ ਪੈਟਰੋਲ 101.19 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 25 ਪੈਸੇ ਪ੍ਰਤੀ ਲੀਟਰ ਵਧ ਕੇ 89.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੱਸ ਦੇਈਏ ਕਿ ਪਿਛਲੇ 4 ਦਿਨਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ 3 ਵਾਰ ਵਾਧਾ ਹੋਇਆ ਹੈ।
70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਡੀਜ਼ਲ
ਦੇਸ਼ ਭਰ ਵਿੱਚ ਪਿਛਲੇ 4 ਦਿਨਾਂ ਵਿੱਚ ਡੀਜ਼ਲ ਦੀ ਕੀਮਤ 3 ਵਾਰ ਵਧਣ ਨਾਲ ਕੀਮਤ ਵਿੱਚ 70 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਭਾਰਤੀ ਤੇਲ ਕੰਪਨੀਆਂ ਨੇ ਹਾਲ ਹੀ ਵਿੱਚ 24 ਸਤੰਬਰ ਨੂੰ 20 ਪੈਸੇ ਪ੍ਰਤੀ ਲੀਟਰ ਅਤੇ 26 ਸਤੰਬਰ ਨੂੰ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਦੇ ਨਾਲ ਹੀ ਅੱਜ ਲਗਾਤਾਰ ਦੂਜੇ ਦਿਨ ਯਾਨੀ 27 ਸਤੰਬਰ ਨੂੰ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ ਸਤੰਬਰ ਮਹੀਨੇ ਵਿੱਚ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹਾਲਾਂਕਿ, ਪੈਟਰੋਲ ਦੀਆਂ ਕੀਮਤਾਂ ਸਥਿਰ ਹਨ।
ਸਤੰਬਰ ਮਹੀਨੇ ਵਿੱਚ ਪੈਟਰੋਲ ਦੋ ਵਾਰ ਸਸਤਾ ਹੋਇਆ
ਸਤੰਬਰ ਮਹੀਨੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਦੋ ਵਾਰ ਕਟੌਤੀ ਕੀਤੀ ਗਈ ਹੈ। ਭਾਰਤੀ ਬਾਜ਼ਾਰ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ 01 ਅਤੇ 05 ਸਤੰਬਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 15-15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਇਸ ਤਰ੍ਹਾਂ ਸਤੰਬਰ ਵਿੱਚ ਹੁਣ ਤੱਕ ਪੈਟਰੋਲ 30 ਪੈਸੇ ਸਸਤਾ ਹੋ ਗਿਆ ਹੈ।
ਦੱਸ ਦੇਈਏ ਕਿ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਲਗਾਏ ਗਏ ਟੈਕਸ ਅਤੇ ਆਵਾਜਾਈ ਦੀ ਲਾਗਤ ਦੇ ਕਾਰਨ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਅੰਤਰ ਵੱਖਰਾ ਹੁੰਦਾ ਹੈ।
ਇਹ ਵੀ ਪੜ੍ਹੋ: Taliban News: ਤਾਲਿਬਾਨ ਨੇ ਦਿਖਾਇਆ ਆਪਣਾ ਅਸਲ ਚਿਹਰਾ, ਦਾੜ੍ਹੀ ਕੱਟਣ ਵਾਲਿਆਂ ਨੂੰ ਸ਼ਰੀਆ ਮੁਤਾਬਕ ਸਜ਼ਾ ਦਾ ਫ਼ਰਮਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904