Petrol-Diesel Price Today: ਤੇਲ ਕੰਪਨੀਆਂ ਨੇ ਸਵੇਰੇ 6 ਵਜੇ 3 ਮਈ 2024 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਤੋਂ ਤੈਅ ਹੁੰਦੀਆਂ ਹਨ।
ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵੱਖ-ਵੱਖ ਹੁੰਦੀਆਂ ਹਨ। ਅਜਿਹਾ ਇਸ ਲਈ ਕਿਉਂਕਿ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਰਾਜ ਸਰਕਾਰਾਂ ਬਾਲਣ 'ਤੇ ਆਪਣਾ ਟੈਕਸ ਯਾਨੀ ਵੈਟ ਅਤੇ ਹੋਰ ਟੈਕਸ ਲਗਾਉਂਦੀਆਂ ਹਨ। ਵੈਟ ਦੀਆਂ ਦਰਾਂ ਵੱਖਰੀਆਂ ਹਨ, ਜਿਸ ਕਾਰਨ ਇਸ ਦੀ ਕੀਮਤ ਵੀ ਸਾਰੇ ਸ਼ਹਿਰਾਂ ਵਿੱਚ ਵੱਖਰੀ ਹੈ। ਤਾਂ ਆਓ ਜਾਣਦੇ ਹਾਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਕਿਸ ਕੀਮਤ 'ਤੇ ਵਿਕ ਰਿਹਾ ਹੈ।
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ
ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ
ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ
ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ
ਇਹ ਵੀ ਪੜ੍ਹੋ: CBSE Result 2024: ਉਡੀਕ ਖਤਮ... CBSE 10ਵੀਂ, 12ਵੀਂ ਦੇ ਨਤੀਜੇ ਦੇਖਣ ਲਈ ਹੋ ਜਾਵੋ ਤਿਆਰ, ਜਾਣੋ ਕਿਵੇਂ ਕਰਨਾ ਹੈ ਚੈੱਕ ਰਿਜ਼ਲਟ
ਬਾਕੀ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ
ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
ਇੰਝ ਚੈੱਕ ਕਰੋ ਕੀਮਤਾਂ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: 2000 Rupee Note: ਦੋ ਹਜ਼ਾਰ ਰੁਪਏ ਦੇ 97.76% ਨੋਟ ਆਏ ਵਾਪਸ, 7961 ਕਰੋੜ ਰੁਪਏ ਦੇ ਨੋਟ ਅਜੇ ਵੀ ਜਨਤਾ ਦੇ ਕੋਲ, RBI ਨੇ ਜਾਰੀ ਕੀਤਾ ਡਾਟਾ