ਨਵੀਂ ਦਿੱਲੀ: Petrol Diesel Price: ਐਤਵਾਰ 5 ਸਤੰਬਰ 2021 ਨੂੰ ਘਰੇਲੂ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ (Petrol Diesel Price) ਦੇ ਤਾਜ਼ਾ ਰੇਟ ਜਾਰੀ ਕਰ ਦਿੱਤੇ ਹਨ। ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਕਮਜ਼ੋਰ ਰਹਿਣ ਤੋਂ ਬਾਅਦ ਵੀ ਸਰਕਾਰੀ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ 10 ਪੈਸੇ ਤੋਂ ਘਟਾ ਕੇ 15 ਪੈਸੇ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਡੀਜ਼ਲ ਵੀ 15 ਪੈਸੇ ਸਸਤਾ ਹੋ ਗਿਆ ਹੈ। ਇਹ ਦੂਜੀ ਵਾਰ ਹੈ ਜਦੋਂ ਸਤੰਬਰ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।
ਦੱਸ ਦਈਏ ਕਿ ਪਹਿਲੀ ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਹਾਲਾਂਕਿ, ਪੈਟਰੋਲ ਅਤੇ ਡੀਜ਼ਲ ਅਜੇ ਵੀ ਰਿਕਾਰਡ ਕੀਮਤਾਂ 'ਤੇ ਵਿਕ ਰਹੇ ਹਨ।
ਪੈਟਰੋਲ ਦੀਆਂ ਉੱਚੀਆਂ ਕੀਮਤਾਂ ਦੇ ਬਾਵਜੂਦ ਇਸ ਦੀ ਵਿਕਰੀ 'ਤੇ ਜ਼ਿਆਦਾ ਅਸਰ ਨਹੀਂ ਪਿਆ। ਇਸ ਵਿੱਤੀ ਸਾਲ 'ਚ ਇਸ ਦੀ ਮੰਗ ਰਿਕਾਰਡ ਪੱਧਰ 'ਤੇ ਪਹੁੰਚਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਡੀਜ਼ਲ ਦੀ ਮੰਗ ਘਟ ਰਹੀ ਹੈ ਅਤੇ ਰਿਕਵਰੀ ਵਿੱਚ ਸਮਾਂ ਲੱਗ ਸਕਦਾ ਹੈ।
ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ, ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ 15 ਪੈਸੇ ਸਸਤਾ ਹੋਣ ਮਗਰੋਂ 101.19 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਦੇ ਰੇਟ ਵਿੱਚ 15 ਪੈਸੇ ਦੀ ਕਟੌਤੀ ਕੀਤੀ ਗਈ ਹੈ ਅਤੇ ਹੁਣ ਇਹ 88.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਵੀ ਪੈਟਰੋਲ 13 ਪੈਸੇ ਸਸਤਾ 107.26 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ 14 ਪੈਸੇ ਸਸਤਾ 96.19 ਪੈਸੇ ਪ੍ਰਤੀ ਲੀਟਰ ਹੈ।
ਸ਼ਹਿਰ ਪੈਟਰੋਲ (ਰੁਪਏ/ਲੀਟਰ) ਡੀਜ਼ਲ (ਰੁਪਏ/ਲੀਟਰ)
ਨਵੀਂ ਦਿੱਲੀ 101.19 88.62
ਮੁੰਬਈ 107.26 96.19
ਕੋਲਕਾਤਾ 101.72 91.84
ਚੇਨਈ 98.96 93.26
ਬੰਗਲੁਰੂ 104.70 94.04
ਚੰਡੀਗੜ੍ਹ 97.40 88.35
ਇਹ ਵੀ ਪੜ੍ਹੋ: ਇਸ ਘਟਨਾ ਮਗਰੋਂ ਅਸ਼ਵਨੀ ਕੁਮਾਰ ਸ਼ਰਮਾ ਨੇ ਉਡਾਇਆ ਅਕਾਲੀ ਦਲ ਦੇ ਸੁਖਬੀਰ ਬਾਦਲ ਦਾ ਮਜ਼ਾਕ, ਮਾਰੇ ਤਾਅਨੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin