Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮਹੀਨੇ ਸੋਮਵਾਰ 4 ਅਕਤੂਬਰ ਨੂੰ ਛੱਡ ਕੇ ਤੇਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਹੋਇਆ ਹੈ। ਇਹੀ ਕਾਰਨ ਹੈ ਕਿ ਇਸ ਮਹੀਨੇ ਸਿਰਫ 10 ਦਿਨਾਂ ਵਿੱਚ ਪੈਟਰੋਲ 2.80 ਰੁਪਏ ਅਤੇ ਡੀਜ਼ਲ 3.30 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਪੈਟਰੋਲ ਵੀ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।


ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਐਚਪੀਸੀਐਲ ਦੇ ਪੰਪ 'ਤੇ ਪੈਟਰੋਲ 104.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.18 ਰੁਪਏ ਪ੍ਰਤੀ ਲੀਟਰ ਹੋ ਗਿਆ।


ਇਸ ਮਹੀਨੇ ਪੈਟਰੋਲ 2.80 ਰੁਪਏ ਮਹਿੰਗਾ ਹੋਇਆ


ਇਸ ਮਹੀਨੇ ਦੀ ਪਹਿਲੀ ਤਰੀਕ ਨੂੰ ਜਦੋਂ ਪੈਟਰੋਲ 25 ਪੈਸੇ ਮਹਿੰਗਾ ਹੋਇਆ ਤਾੰ ਡੀਜ਼ਲ ਵੀ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ। ਦਰਅਸਲ, ਪਿਛਲੇ ਮਹੀਨੇ ਦੇ ਆਖਰੀ ਦਿਨਾਂ ਤੋਂ ਪੈਟਰੋਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋਈਆਂ ਸੀ ਜੋ ਅੱਜ ਵੀ ਰੁਕੀਆਂ ਨਹੀਂ ਹਨ। ਉਂਝ ਇਸ ਸਮੇਂ ਕੱਚੇ ਤੇਲ ਦੀਆਂ ਕੀਮਤਾਂ ਇੱਕ ਵਾਰ ਫਿਰ 82 ਡਾਲਰ ਨੂੰ ਪਾਰ ਕਰ ਗਈਆਂ ਹਨ। ਇਸ ਲਈ ਸਾਰੇ ਪੈਟਰੋਲੀਅਮ ਉਤਪਾਦ ਮਹਿੰਗੇ ਹੋ ਰਹੇ ਹਨ। ਜੇਕਰ ਅਸੀਂ ਪੈਟਰੋਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਇਸ ਮਹੀਨੇ ਇਹ 2.80 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।


ਇਸ ਮੀਹਨੇ ਡੀਜ਼ਲ ਵੀ ਹੋਇਆ 3.30 ਰੁਪਏ ਮਹਿੰਗਾ


ਕਾਰੋਬਾਰੀ ਦ੍ਰਿਸ਼ਟੀਕੋਣ ਤੋਂ ਡੀਜ਼ਲ ਦਾ ਨਿਰਮਾਣ ਪੈਟਰੋਲ ਨਾਲੋਂ ਵਧੇਰੇ ਮਹਿੰਗਾ ਹੈ। ਪਰ ਭਾਰਤ ਵਿੱਚ ਖੁੱਲ੍ਹੇ ਬਾਜ਼ਾਰ ਵਿੱਚ ਪੈਟਰੋਲ ਮਹਿੰਗਾ ਵਿਕਦਾ ਹੈ ਅਤੇ ਡੀਜ਼ਲ ਸਸਤਾ। ਹਾਲਾਂਕਿ, ਇਸ ਮਹੀਨੇ ਦੇ ਇੱਕ ਦਿਨ ਨੂੰ ਛੱਡ ਕੇ ਡੀਜ਼ਲ ਹਰ ਰੋਜ਼ ਮਹਿੰਗਾ ਹੋ ਗਿਆ ਹੈ। ਇਸ ਦੌਰਾਨ ਡੀਜ਼ਲ ਪੈਟਰੋਲ ਨਾਲੋਂ ਜ਼ਿਆਦਾ ਮਹਿੰਗਾ ਹੋ ਗਿਆ ਹੈ। 10 ਦਿਨਾਂ 'ਚ ਇਹ 3.30 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।


ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਸ਼ਹਿਰ ਪੈਟਰੋਲ ਰੁਪਏ/ਲੀਟਰ ਡੀਜ਼ਲ ਰੁਪਏ/ਲੀਟਰ


ਦਿੱਲੀ 104.44 93.18


ਮੁੰਬਈ 110.38 101.00


ਚੇਨਈ 101.76 97.56


ਕੋਲਕਾਤਾ 105.05 96.24


ਚੰਡੀਗੜ੍ਹ 100.49 92.86


ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ


ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।


ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।


ਇੱਥੇ ਵੇਖੋ- https://iocl.com/Products/PetrolDieselPrices.aspx


ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।


ਇਹ ਵੀ ਪੜ੍ਹੋ:


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904