Petrol Diesel Price on 20th November 2021: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ
Petrol Diesel Price Today: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁਕਾਬਲੇ ਰਾਜਸਥਾਨ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਜੇ ਵੀ ਵੱਡਾ ਫਰਕ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ।
Petrol Diesel Price: ਸਰਕਾਰੀ ਤੇਲ ਕੰਪਨੀ IOCL ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਮਹੀਨੇ ਘਰੇਲੂ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ ਅੱਜ 86.67 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ
ਕੌਮਾਂਤਰੀ ਬਾਜ਼ਾਰ 'ਚ WTI Curde 3.68 ਫੀਸਦੀ ਡਿੱਗ ਕੇ 76.10 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਇਸ ਤੋਂ ਇਲਾਵਾ ਬ੍ਰੈਂਟ ਕਰੂਡ ਦੀ ਕੀਮਤ 2.89 ਫੀਸਦੀ ਦੀ ਗਿਰਾਵਟ ਨਾਲ 78.89 ਫੀਸਦੀ 'ਤੇ ਹੈ।
ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਸੂਬੇ ਵਿੱਚ 20 ਨਵੰਬਰ ਨੂੰ ਪੈਟਰੋਲ ਦੀ ਕੀਮਤ 95.30 ਰੁਪਏ ਪ੍ਰਤੀ ਲੀਟਰ ਰਹੀ। ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ 'ਚ ਡੀਜ਼ਲ ਦੀ ਕੀਮਤ 80.90 ਰੁਪਏ ਅਤੇ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੈ। ਤੇਲ ਦੀਆਂ ਕੀਮਤਾਂ 'ਚ ਪਹਿਲਾਂ ਦੇ ਮੁਕਾਬਲੇ ਕੁਝ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਕਈ ਸੂਬਿਆਂ ਵਿੱਚ ਤੇਲ 100 ਤੋਂ ਪਾਰ
ਇਸ ਸਮੇਂ ਜ਼ਿਆਦਾਤਰ ਸੂਬਿਆਂ 'ਚ ਤੇਲ ਦੀ ਕੀਮਤ 100 ਰੁਪਏ ਤੋਂ ਪਾਰ ਹੈ। ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ ਸਮੇਤ ਕਈ ਰਾਜਾਂ ਵਿੱਚ ਤੇਲ ਦੀਆਂ ਕੀਮਤਾਂ 100 ਰੁਪਏ ਤੋਂ ਪਾਰ ਹਨ।
ਇਹ ਵੀ ਪੜ੍ਹੋ: Withdraw Farm Laws: ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਪ੍ਰਧਾਨ ਮੰਤਰੀ ਦਾ ਚੁਣਾਵੀ ਜੁਮਲਾ- ਏਬੀਪੀ ਸਾਂਝਾ 'ਤੇ ਬੋਲੇ ਕੁਲਬੀਰ ਜ਼ੀਰਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: