(Source: ECI/ABP News/ABP Majha)
Petrol-Diesel Price on 23rd November 2021: ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ
Petrol-Diesel Prices: ਜੇਕਰ ਤੁਸੀਂ ਵੀ ਅੱਜ ਆਪਣੀ ਕਾਰ ਦੀ ਟੈਂਕੀ ਫੁੱਲ ਕਰਵਾਉਣ ਜਾ ਰਹੇ ਹੋ ਤਾਂ ਉਸ ਤੋਂ ਪਹਿਲਾਂ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜ਼ਰੂਰ ਦੇਖ ਲਓ।
Petrol-Diesel Prices Today: ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਜੇਕਰ ਤੁਸੀਂ ਵੀ ਅੱਜ ਆਪਣੀ ਕਾਰ ਦੀ ਟੈਂਕੀ ਭਰਨ ਜਾ ਰਹੇ ਹੋ ਤਾਂ ਉਸ ਤੋਂ ਪਹਿਲਾਂ ਆਪਣੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਜ਼ਰੂਰ ਦੇਖ ਲਓ। ਆਈਓਸੀਐਲ ਦੀ ਵੈੱਬਸਾਈਟ ਮੁਤਾਬਕ ਅੱਜ ਵੀ ਦੇਸ਼ ਦੇ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਤੇਲ ਕੰਪਨੀਆਂ ਨੇ ਲਗਾਤਾਰ 19ਵੇਂ ਦਿਨ ਵੀ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਵੈਟ ਵਿੱਚ ਵੀ ਕਟੌਤੀ
ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ, ਜਿਸ ਤੋਂ ਬਾਅਦ ਪੈਟਰੋਲ 5 ਰੁਪਏ ਤੇ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਕੇਂਦਰ ਸਰਕਾਰ ਦੇ ਇਸ ਕਦਮ ਤੋਂ ਬਾਅਦ ਦੇਸ਼ ਦੇ 22 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਵੀ ਈਂਧਨ 'ਤੇ ਵੈਟ 'ਚ ਕਟੌਤੀ ਕਰ ਦਿੱਤੀ ਹੈ।
ਇੱਥੇ ਵੇਖੋ ਤੇਲ ਦੀਆਂ ਨਵੀਆਂ ਕੀਤਮਾਂ
-
ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।
-
ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਹੈ।
-
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।
-
ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 101.40 ਰੁਪਏ ਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ।
ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ 'ਚ ਗਿਰਾਵਟ ਜਾਰੀ
ਅੰਤਰਰਾਸ਼ਟਰੀ ਬਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅੱਜ ਵੀ ਗਿਰਾਵਟ ਜਾਰੀ ਹੈ। WTI Crude ਤੇ ਬ੍ਰੈਂਟ ਕਰੂਡ ਅਜੇ ਵੀ ਲਾਲ ਨਿਸ਼ਾਨ ਵਿੱਚ ਦਿਖਾਈ ਦੇ ਰਹੇ ਹਨ। oilprice.com ਦੇ ਮੁਤਾਬਕ WTI ਕਰੂਡ 0.56 ਫੀਸਦੀ ਡਿੱਗ ਕੇ 76.32 ਡਾਲਰ ਪ੍ਰਤੀ ਬੈਰਲ 'ਤੇ ਹੈ। ਇਸ ਨਾਲ ਬ੍ਰੈਂਟ ਕਰੂਡ 0.38 ਫੀਸਦੀ ਡਿੱਗ ਕੇ 79.40 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: