Petrol Diesel Prices: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਲਗਪਗ ਦੋ ਡਾਲਰ ਪ੍ਰਤੀ ਬੈਰਲ ਤੱਕ ਹੇਠਾਂ ਆ ਗਿਆ। ਇਸ ਦੌਰਾਨ ਮੰਗਲਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਬਦਲਾਅ ਕੀਤਾ ਗਿਆ। ਬਿਹਾਰ 'ਚ ਲਗਾਤਾਰ ਦੂਜੇ ਦਿਨ ਤੇਲ ਸਸਤਾ ਹੋਇਆ ਹੈ, ਜਦਕਿ ਅੱਜ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ।
ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਮਤਾਂ ਮੁਤਾਬਕ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ ਅੱਜ ਫਿਰ ਸਸਤਾ ਹੋ ਗਿਆ। ਇੱਥੇ ਪੈਟਰੋਲ 24 ਪੈਸੇ ਦੀ ਗਿਰਾਵਟ ਤੋਂ ਬਾਅਦ 107.24 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 22 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਸੇ ਤਰ੍ਹਾਂ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਅੱਜ ਪੈਟਰੋਲ 31 ਪੈਸੇ ਸਸਤਾ ਹੋ ਕੇ 99.67 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 29 ਪੈਸੇ ਦੀ ਗਿਰਾਵਟ ਨਾਲ 85.09 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਤਾਮਿਲਨਾਡੂ ਦੇ ਕੰਨਿਆਕੁਮਾਰੀ 'ਚ ਅੱਜ ਪੈਟਰੋਲ 8 ਪੈਸੇ ਵਧ ਕੇ 103.57 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 8 ਪੈਸੇ ਮਹਿੰਗਾ ਹੋ ਕੇ 95.21 ਰੁਪਏ 'ਚ ਵਿਕ ਰਿਹਾ ਹੈ।
ਗਲੋਬਲ ਬਾਜ਼ਾਰ 'ਚ ਲਗਾਤਾਰ ਵਾਧੇ ਤੋਂ ਬਾਅਦ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਪਗ 2 ਡਾਲਰ ਪ੍ਰਤੀ ਬੈਰਲ ਡਿੱਗ ਕੇ 82.40 ਡਾਲਰ ਪ੍ਰਤੀ ਬੈਰਲ ਹੋ ਗਈ। ਇਸੇ ਤਰ੍ਹਾਂ ਡਬਲਯੂਟੀਆਈ ਵੀ 77.05 ਡਾਲਰ ਪ੍ਰਤੀ ਬੈਰਲ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਹਨ।
- ਦਿੱਲੀ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਦੱਸ ਦਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।