Petrol Diesel Prices : ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਮਾਮੂਲੀ ਬਦਲਾਅ ਦੇਖਣ ਨੂੰ ਮਿਲਿਆ ਹੈ। ਬ੍ਰੈਂਟ ਕਰੂਡ ਇੱਕ ਵਾਰ ਫਿਰ 83 ਡਾਲਰ ਵੱਲ ਵਧ ਰਿਹਾ ਹੈ। ਅੱਜ ਵੀ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਯੂਪੀ ਦੇ ਨੋਇਡਾ ਵਿੱਚ ਪੈਟਰੋਲ ਮਹਿੰਗਾ ਹੋਇਆ ਹੈ। ਨੋਇਡਾ ਵਿੱਚ ਪੈਟਰੋਲ 97 ਰੁਪਏ 42 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 39 ਪੈਸੇ ਮਹਿੰਗਾ ਹੋ ਕੇ 90.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਯੂਪੀ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਅੱਜ ਪੈਟਰੋਲ 82 ਪੈਸੇ ਮਹਿੰਗਾ ਹੋ ਕੇ 97.45 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦੋਂਕਿ ਡੀਜ਼ਲ 81 ਪੈਸੇ ਵਧ ਕੇ 90.63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ 'ਚ ਅੱਜ ਪੈਟਰੋਲ 4 ਪੈਸੇ ਵਧ ਕੇ 96.89 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 3 ਪੈਸੇ ਮਹਿੰਗਾ ਹੋ ਕੇ 89.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਉਧਰ, ਕੱਚੇ ਤੇਲ ਦੀ ਗੱਲ ਕਰੀਏ ਤਾਂ ਅੱਜ ਗਲੋਬਲ ਬਾਜ਼ਾਰ 'ਚ ਤੇਜ਼ੀ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ 0.42 ਡਾਲਰ ਵਧ ਕੇ 82.87 ਡਾਲਰ ਪ੍ਰਤੀ ਬੈਰਲ ਹੋ ਗਈ ਹੈ। WTI ਦੀ ਦਰ ਵੀ ਅੱਜ ਵਧ ਕੇ 77.98 ਡਾਲਰ ਪ੍ਰਤੀ ਬੈਰਲ ਹੋ ਗਈ ਹੈ।
ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ਼ ਕਰੀਏ ਤਾਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 102.63 ਰੁਪਏ ਤੇ ਡੀਜ਼ਲ ਦੀ 94.24 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਦੱਸ ਦਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।