ਪੜਚੋਲ ਕਰੋ
Advertisement
Petrol Diesel Price : ਤੇਲ ਕੰਪਨੀਆਂ ਨੇ ਜਾਰੀ ਕੀਤੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਕਿੰਨਾ ਰੇਟ
ਅੱਜ ਵੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਨਵੀਂ ਦਿੱਲੀ : ਅੱਜ ਵੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 115.12 ਰੁਪਏ ਜਦਕਿ ਡੀਜ਼ਲ ਦੀ ਕੀਮਤ 99.83 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 115.12 ਰੁਪਏ ਜਦਕਿ ਡੀਜ਼ਲ ਦੀ ਕੀਮਤ 99.83 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
ਸਰਕਾਰ ਦੇ ਸਿਆਸੀ ਵਿਰੋਧੀਆਂ ਦਾ ਦੋਸ਼ ਸੀ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਸੀ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ 'ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।
ਇਨ੍ਹਾਂ ਸੂਬਿਆਂ 'ਚ 100 ਰੁਪਏ ਤੋਂ ਪਾਰ ਪੈਟਰੋਲ ਦੀ ਕੀਮਤ
ਦੱਸ ਦੇਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨੀ ਹੈ ਕੀਮਤ
ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।
ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement