Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅੱਜ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਕੁਝ ਰਾਜਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਕੁਝ ਰਾਜ ਅਜਿਹੇ ਹਨ ਜਿੱਥੇ ਕੀਮਤਾਂ 'ਚ ਮਾਮੂਲੀ ਵਾਧਾ ਦੇਖਿਆ ਗਿਆ ਹੈ। 


ਅਜਿਹੇ 'ਚ ਪੈਟਰੋਲ ਪੰਪ 'ਤੇ ਜਾ ਕੇ ਤੇਲ ਭਰਵਾਉਣ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਜ਼ਰੂਰ ਚੈੱਕ ਕਰ ਲਵੋ। ਇਸ ਲਈ ਤੁਹਾਡੇ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਕਿੱਥੇ ਸਸਤਾ ਹੋਇਆ ਤੇ ਕਿੱਥੇ ਮਹਿੰਗਾ ਹੋਇਆ।


ਆਓ ਜਾਣਦੇ ਹਾਂ ਦੇਸ਼ ਦੇ ਸਾਰੇ ਮਹਾਨਗਰਾਂ ਤੇ ਵੱਖ-ਵੱਖ ਰਾਜਾਂ ਵਿੱਚ ਅੱਜ ਪੈਟਰੋਲ ਤੇ ਡੀਜ਼ਲ ਕਿਸ ਰੇਟ 'ਤੇ ਉਪਲਬਧ ਹੈ। ਅੱਜ ਜੇਕਰ ਦੇਸ਼ ਦੇ ਸਾਰੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਰਾਜਧਾਨੀ ਦਿੱਲੀ, ਮੁੰਬਈ ਤੇ ਕੋਲਕਾਤਾ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਜਦੋਂਕਿ ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 10 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 9 ਪੈਸੇ ਦੀ ਕਟੌਤੀ ਕੀਤੀ ਗਈ ਹੈ।


ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 
1. ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ।


2. ਮੁੰਬਈ 'ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ।


3. ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।


4. ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।


ਜਾਣੋ ਦੇਸ਼ ਦੇ ਹੋਰ ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਅੱਜ ਅਸਾਮ, ਅਰੁਣਾਚਲ ਪ੍ਰਦੇਸ਼, ਚੰਡੀਗੜ੍ਹ, ਛੱਤੀਸਗੜ੍ਹ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਨੀਪੁਰ, ਮੇਘਾਲਿਆ, ਮਿਜ਼ੋਰਮ, ਤੇਲੰਗਾਨਾ, ਤਾਮਿਲਨਾਡੂ, ਨਾਗਾਲੈਂਡ, ਉੜੀਸਾ, ਪੰਜਾਬ, ਸਿੱਕਮ ਤੇ ਤ੍ਰਿਪੁਰਾ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। 


ਇਨ੍ਹਾਂ ਰਾਜਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ 
ਮਹਾਰਾਸ਼ਟਰ 'ਚ ਪੈਟਰੋਲ ਦੀ ਕੀਮਤ 'ਚ 61 ਪੈਸੇ ਦੀ ਕਮੀ ਕੀਤੀ ਗਈ ਹੈ, ਜਿਸ ਤੋਂ ਬਾਅਦ ਇੱਥੇ ਪੈਟਰੋਲ 106.35 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 59 ਪੈਸੇ ਦੀ ਕਮੀ ਆਈ ਹੈ ਤੇ ਇਹ 92.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।


ਇਸ ਤੋਂ ਇਲਾਵਾ ਹਰਿਆਣਾ, ਰਾਜਸਥਾਨ ਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਕਮੀ ਆਈ ਹੈ। ਜਦੋਂਕਿ ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਬਿਹਾਰ ਤੇ ਕੇਰਲ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।


SMS ਰਾਹੀਂ ਜਾਣੋ ਪੈਟਰੋਲ ਤੇ ਡੀਜ਼ਲ ਦੇ ਰੇਟ
ਭਾਰਤ ਪੈਟਰੋਲੀਅਮ (ਬੀਪੀਸੀਐਲ), ਹਿੰਦੁਸਤਾਨ ਪੈਟਰੋਲੀਅਮ (ਐਚਪੀਸੀਐਲ) ਤੇ ਇੰਡੀਅਨ ਆਇਲ (ਆਈਓਐਲ) ਵਰਗੀਆਂ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੇ ਰੇਟ ਜਾਰੀ ਕੀਤੇ ਜਾਂਦੇ ਹਨ। ਇਹ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਤੈਅ ਹੁੰਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ SMS ਰਾਹੀਂ ਘਰ ਬੈਠੇ ਪੈਟਰੋਲ ਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ। 


ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ ਸਿਟੀ ਕੋਡ ਦੇ ਨਾਲ RSP ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਨੰਬਰ 9223112222 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਐਚਪੀਸੀਐਲ ਦੇ ਖਪਤਕਾਰ HP ਪ੍ਰਾਈਸ ਟਾਈਪ ਕਰਕੇ 9222201122 ਨੰਬਰ 'ਤੇ ਭੇਜ ਕੇ ਪੈਟਰੋਲ ਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹਨ।