ਪੜਚੋਲ ਕਰੋ
Petrol-Desel Price : ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਇੱਥੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ,ਦੇਖੋ ਨਵੀਂ ਕੀਮਤ
Petrol-Diesel Rates on 8 June 2023 : ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਪਰ ਕੁਝ ਸ਼ਹਿਰਾਂ

Petrol-Diesel Price
Petrol-Diesel Rates on 8 June 2023 : ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਪਰ ਕੁਝ ਸ਼ਹਿਰਾਂ 'ਚ ਇਸ ਦੀ ਕੀਮਤ 'ਚ ਬਦਲਾਅ ਹੋਇਆ ਹੈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ।
ਬ੍ਰੈਂਟ ਕੱਚਾ ਤੇਲ 0.16 ਫੀਸਦੀ ਚੜ੍ਹ ਕੇ 76.90 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ WTI ਕੱਚਾ ਤੇਲ 0.04 ਫੀਸਦੀ ਡਿੱਗ ਕੇ 72.50 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਇਸ ਦੌਰਾਨ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਕਈ ਥਾਵਾਂ 'ਤੇ ਤੇਲ ਮਹਿੰਗਾ ਹੋਇਆ ਹੈ ਅਤੇ ਕਈ ਥਾਵਾਂ 'ਤੇ ਤੇਲ ਸਸਤਾ ਹੋ ਗਿਆ ਹੈ।
ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ 102.73 ਰੁਪਏ ਅਤੇ ਡੀਜ਼ਲ ਦੀ ਕੀਮਤ 94.33 ਰੁਪਏ ਪ੍ਰਤੀ ਲੀਟਰ ਹੈ।
ਕਿੱਥੇ ਸਸਤਾ ਹੋਇਆ ਤੇ ਕਿੱਥੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ?
ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਪੈਟਰੋਲ 13 ਪੈਸੇ ਵਧ ਕੇ 96.77 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦਕਿ ਡੀਜ਼ਲ 12 ਪੈਸੇ ਵਧ ਕੇ 89.94 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ। ਗਾਜ਼ੀਆਬਾਦ ਵਿੱਚ ਪੈਟਰੋਲ 24 ਪੈਸੇ ਵੱਧ ਕੇ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 23 ਪੈਸੇ ਵਧ ਕੇ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪ੍ਰਯਾਗਰਾਜ 'ਚ ਪੈਟਰੋਲ ਦੀ ਕੀਮਤ 51 ਪੈਸੇ ਵਧ ਕੇ 97.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 50 ਪੈਸੇ ਵਧ ਕੇ 90.36 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਹੋਰ ਕਿੱਥੇ ਬਦਲੇ ਤੇਲ ਦੇ ਰੇਟ
ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਪੈਟਰੋਲ 101.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ 108.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.90 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਬਿਹਾਰ ਦੇ ਪਟਨਾ 'ਚ ਪੈਟਰੋਲ 82 ਫੀਸਦੀ ਵਧ ਕੇ 108.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 77 ਪੈਸੇ ਵਧ ਕੇ 94.86 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।
ਆਪਣੇ ਸ਼ਹਿਰ 'ਚ ਤੇਲ ਰੇਟ ਇੰਝ ਕਰੋ ਚੈੱਕ
ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ ਚੈੱਕ ਕਰਨ ਲਈ ਇੰਡੀਅਨ ਆਇਲ ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ, HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਅਤੇ BPCL ਗਾਹਕ <ਡੀਲਰ ਕੋਡ> ਨੂੰ 9223112222 'ਤੇ ਐਸਐਮਐਸ ਭੇਜ ਸਕਦੇ ਹਨ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















