ਨਵੀਂ ਦਿੱਲੀ: ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol Diesel price) 'ਚ ਮੁੜ ਵਾਧਾ ਹੋਇਆ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਉੱਚੇ ਪੱਧਰ 'ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ (Petrol Price) 25 ਪੈਸੇ ਵਧ ਕੇ 84.95 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ (Diesel Price) ਵੀ 25 ਪੈਸੇ ਵਧ ਕੇ 75.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹੁਣ ਜਾਣੋ ਦੂਜੇ ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ-
ਮੁੰਬਈ ਵਿੱਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 91.56 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 81.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚੇਨਈ ਵਿੱਚ ਸੋਮਵਾਰ ਨੂੰ ਪੈਟਰੋਲ 87.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 80.40 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
ਬੰਗਲੁਰੂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਪੈਟਰੋਲ 87.82 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 79.67 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਕੋਲਕਾਤਾ ਵਿੱਚ ਪੈਟਰੋਲ 86.39 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 78.72 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਇਸ ਦੌਰਾਨ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੈਟਰੋਲ 81.80 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 74.88 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਗੁਰੂਗ੍ਰਾਮ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਪੈਟਰੋਲ 83.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 75.73 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਐਨਆਈਏ ਦੇ ਨੋਟਿਸਾਂ ਨਾਲ ਪੰਜਾਬ ਦੀ ਸਿਆਸਤ 'ਚ ਉਬਾਲ, ਪੁੱਠਾ ਪਿਆ ਮੋਦੀ ਸਰਕਾਰ ਦੀ ਪੈਂਤੜਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ
ਏਬੀਪੀ ਸਾਂਝਾ
Updated at:
18 Jan 2021 10:37 AM (IST)
ਦਿੱਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਉੱਚੇ ਪੱਧਰ 'ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 25 ਪੈਸੇ ਵਧ ਕੇ 84.95 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ।
- - - - - - - - - Advertisement - - - - - - - - -