ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel Price) ਦਾ ਸਾਡੀ ਹਰ ਚੀਜ਼ 'ਤੇ ਅਸਰ ਪੈਂਦਾ ਹੈ। ਤੇਲ ਕੰਪਨੀਆਂ ਹਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਬਦਲਦੀਆਂ ਹਨ। ਅਜਿਹੀ ਸਥਿਤੀ ਵਿਚ ਸਾਡਾ ਧਿਆਨ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ-ਘਾਟੇ 'ਤੇ ਜ਼ਰੂਰ ਪੈਂਦਾ ਹੈ। ਪੈਟਰੋਲ ਦੀ ਕੀਮਤ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਸੋਮਵਾਰ ਅਤੇ ਮੰਗਲਵਾਰ ਨੂੰ ਵਧੀ ਸੀ।
ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 23 ਤੋਂ 25 ਪੈਸੇ ਦਾ ਵਾਧਾ ਹੋਇਆ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ 24 ਤੋਂ 27 ਪੈਸੇ ਦਾ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ ਦਿੱਲੀ ਵਿਚ 25 ਪੈਸੇ, ਮੁੰਬਈ ਵਿਚ 24 ਪੈਸੇ, ਕੋਲਕਾਤਾ ਵਿਚ 24 ਪੈਸੇ ਅਤੇ ਚੇਨਈ ਵਿਚ 22 ਪੈਸੇ ਵਧੀਆਂ ਹਨ।
ਇੰਡੀਅਨ ਆਇਲ ਵੈਬਸਾਈਟ ਮੁਤਾਬਕ, ਬੁੱਧਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ (Petrol Price Today) 85.45 ਰੁਪਏ ਪ੍ਰਤੀ ਲੀਟਰ ਹੈ, ਜਦਕਿ ਮੁੰਬਈ ਵਿੱਚ ਇਹ 92.04 ਰੁਪਏ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਦਰ 86.87 ਰੁਪਏ ਪ੍ਰਤੀ ਲੀਟਰ ਹੈ ਅਤੇ ਚੇਨਈ ਵਿੱਚ ਇਹ 88.07 ਰੁਪਏ ਪ੍ਰਤੀ ਲੀਟਰ ਹੈ। ਦਿੱਲੀ 'ਚ ਅੱਜ ਡੀਜ਼ਲ (Diesel Price Today) 75.63 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿਚ ਡੀਜ਼ਲ ਦੀ ਦਰ 82.40 ਪ੍ਰਤੀ ਲੀਟਰ ਹੈ, ਕੋਲਕਾਤਾ ਵਿਚ ਡੀਜ਼ਲ ਦੀ ਕੀਮਤ 79.23 ਰੁਪਏ ਪ੍ਰਤੀ ਲੀਟਰ ਹੈ, ਚੇਨਈ ਵਿਚ ਡੀਜ਼ਲ 80.90 ਰੁਪਏ ਪ੍ਰਤੀ ਲੀਟਰ ਹੈ।
ਇਹ ਵੀ ਪੜ੍ਹੋ: ਕੈਟ ਦੇ ਰਾਸ਼ਟਰੀ ਪ੍ਰਧਾਨ ਦਾ ਬਿਆਨ-ਪ੍ਰਸਤਾਵ ਨੂੰ ਸਵੀਕਾਰ ਕਰਕੇ ਅੰਦੋਲਨ ਨੂੰ ਖ਼ਤਮ ਕਰਨ ਕਿਸਾਨ, ਨਹੀਂ ਤਾਂ ਮੰਨਿਆ ਜਾਵੇ,,,
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Petrol-Diesel Price: ਤੇਲ ਦੀਆਂ ਕੀਮਤਾਂ 'ਚ ਮੁੜ ਵਾਧਾ, ਮੁੰਬਈ ਵਿਚ ਪੈਟਰੋਲ 92 ਰੁਪਏ ਪ੍ਰਤੀ ਲੀਟਰ ਤੋਂ ਪਾਰ
ਏਬੀਪੀ ਸਾਂਝਾ
Updated at:
22 Jan 2021 09:07 AM (IST)
ਸ਼ੁੱਕਰਵਾਰ ਨੂੰ ਤੇਲ ਕੰਪਨੀਆਂ ਨੇ ਫਿਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਦੇਸ਼ ਦੀ ਆਰਥਿਕ ਰਾਜਧਾਨੀ ਕਹੇ ਜਾਣ ਵਾਲੇ ਮੁੰਬਈ ਵਿਚ ਪੈਟਰੋਲ 92 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -