ਨਵੀਂ ਦਿੱਲੀ: ਪਿਛਲੇ 5 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-Diesel Price) ਵਿੱਚ ਵਾਧਾ ਹੋ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 5ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਜਦੋਂਕਿ ਪੈਟਰੋਲ ਦੀਆਂ ਕੀਮਤਾਂ ਵਿੱਚ 5 ਤੋਂ 6 ਪੈਸੇ ਦਾ ਵਾਧਾ ਹੋਇਆ ਹੈ, ਉਧਰ ਡੀਜ਼ਲ ਦੀਆਂ ਕੀਮਤਾਂ ਵਿੱਚ 16 ਤੋਂ 17 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ਵਿਚ ਪੈਟਰੋਲ 6 ਪੈਸੇ ਮਹਿੰਗਾ ਹੋਇਆ, ਜਦਕਿ ਡੀਜ਼ਲ 16 ਪੈਸੇ ਮਹਿੰਗਾ ਹੋਇਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ 22 ਸਤੰਬਰ ਨੂੰ ਕੀਮਤਾਂ ਘਟੀਆਂ ਸੀ।


ਜਾਣੋ ਤੁਹਾਡੇ ਸ਼ਹਿਰ ਵਿੱਚ ਤੇਲ ਦੀ ਕੀਮਤ:

ਮੁੰਬਈ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਪੈਟਰੋਲ 6 ਪੈਸੇ ਵਧ ਕੇ 88.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 17 ਪੈਸੇ ਵਧ ਕੇ 77.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਜੇਕਰ ਗੱਲ ਕਰੀਏ ਚੇਨਈ ਦੀ ਤਾਂ ਇੱਥੇ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਤਬਦੀਲੀ ਆਈ ਹੈ। ਪੈਟਰੋਲ ਦੀ ਕੀਮਤ ਵਿੱਚ 5 ਪੈਸੇ ਦਾ ਵਾਧਾ ਹੋਇਆ ਜਿਸ ਤੋਂ ਬਾਅਦ ਇਸ ਦੀ ਕੀਮਤ 84.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 76.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਪੈਟਰੋਲ 5 ਪੈਸੇ ਵੱਧ ਕੇ 88.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 17 ਪੈਸੇ ਵਧ ਕੇ 77.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਬੰਗਲੁਰੂ ਵਿੱਚ ਕੀਮਤਾਂ 'ਚ ਬਦਲੀ ਆਈ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ 6 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਹੁਣ ਪੈਟਰੋਲ 84.31 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਵਿਚ 17 ਪੈਸੇ ਦਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 75.70 ਰੁਪਏ ਹੋ ਗਈ ਹੈ।

ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ 'ਤੇ ਪਾਇਆ ਨਵਾਂ ਬੋਝ, ਪਾਸਪੋਰਟ ਸੇਵਾਵਾਂ ਲਈ ਕੀਤੀ ਦੁੱਗਣੀ ਫੀਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904