Fuel Price Hike: ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel Price) 'ਚ 35 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਨਵੀਂ ਕੀਮਤ 108 ਰੁਪਏ 64 ਪੈਸੇ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਹੁਣ 97 ਰੁਪਏ 37 ਪੈਸੇ ਹੋ ਗਈ ਹੈ।
ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ (Petrol Price) 114 ਰੁਪਏ 47 ਪੈਸੇ ਅਤੇ ਡੀਜ਼ਲ ਦੀ ਕੀਮਤ (Diesel Price) 105 ਰੁਪਏ 49 ਪੈਸੇ ਹੋ ਗਈ ਹੈ। ਕੋਲਕਾਤਾ 'ਚ ਪੈਟਰੋਲ ਦਾ ਨਵਾਂ ਰੇਟ ਹੁਣ 109 ਰੁਪਏ 2 ਪੈਸੇ ਅਤੇ ਡੀਜ਼ਲ 100 ਰੁਪਏ 49 ਪੈਸੇ ਹੋ ਗਿਆ ਹੈ। ਇਸ ਦੇ ਨਾਲ ਹੀ ਚੇਨਈ 'ਚ ਹੁਣ ਪੈਟਰੋਲ 105 ਰੁਪਏ 43 ਪੈਸੇ ਅਤੇ ਡੀਜ਼ਲ 101 ਰੁਪਏ 59 ਪੈਸੇ 'ਚ ਮਿਲੇਗਾ।
ਇਸ ਤੋਂ ਇੱਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 108 ਰੁਪਏ 29 ਪੈਸੇ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 97 ਰੁਪਏ 02 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਅਨੂਪੁਰ ਜ਼ਿਲੇ 'ਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 120.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 109.50 ਰੁਪਏ ਪ੍ਰਤੀ ਲੀਟਰ ਹੋ ਗਈ। ਇਕ ਪੈਟਰੋਲ ਪੰਪ ਆਪਰੇਟਰ ਨੇ ਇਹ ਜਾਣਕਾਰੀ ਦਿੱਤੀ। ਅਨੂਪੁਰ ਪੈਟਰੋਲ ਪੰਪ ਦੇ ਸੰਚਾਲਕ ਅਭਿਸ਼ੇਕ ਜੈਸਵਾਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਇੱਥੇ ਪੈਟਰੋਲ ਦੀ ਕੀਮਤ ਵਿੱਚ 36 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 33 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/